02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨੰਗਲ ਵੰਝਾਂਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ

ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜੀ ਦੂਰ ਸਥਿਤ ਪਿੰਡ ਨੰਗਲ ਵੰਝਾਂਵਾਲਾ ਵਿਖੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪਿੰਡ ਦੇ ਹੀ ਕੁੱਝ ਵਿਅਕਤੀਆਂ ’ਤੇ ਕਤਲ ਦੇ ਕਥਿਤ ਦੋਸ਼ ਲਗਾਏ ਹਨ।

ਅਮਰਜੀਤ ਸਿੰਘ ਦੀ ਫਾਈਲ ਤਸਵੀਰ 02-10-2026
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜੀ ਦੂਰ ਸਥਿਤ ਪਿੰਡ ਨੰਗਲ ਵੰਝਾਂਵਾਲਾ ਵਿਖੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪਿੰਡ ਦੇ ਹੀ ਕੁੱਝ ਵਿਅਕਤੀਆਂ ’ਤੇ ਕਤਲ ਦੇ ਕਥਿਤ ਦੋਸ਼ ਲਗਾਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਨੇ ਦੱਸਿਆ ਕਿ ਸਾਡਾ ਜ਼ਮੀਨ ਦਾ ਝਗੜਾ ਸੀ ਤੇ ਕਰੀਬ 4 ਮਹੀਨੇ ਪਹਿਲਾਂ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮੇਰੇ ਭਤੀਜੇ ਜ਼ੋਰਾਵਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਫਿਰ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਜ਼ੋਰਾਵਰ ਸਿੰਘ ਦੇ ਭਰਾ ਅਮਰਜੀਤ ਸਿੰਘ ਨੂੰ ਵੀ ਕੋਈ ਜ਼ਹਿਰੀਲੀ ਵਸਤੂ ਦੇ ਕੇ ਮਾਰ ਦਿੱਤਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਅਮਰਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਜਾਵੇ। ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵਲੋਂ ਅਮਰਜੀਤ ਸਿੰਘ ਦੀ ਮੌਤ ਸੰਬੰਧੀ ਥਾਣਾ ਅਜਨਾਲਾ ਵਿਖੇ ਦਰਖਾਸਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 01 ਏਐਸਆਰ86 ਅਮਰਜੀਤ ਸਿੰਘ ਦੀ ਫਾਈਲ ਤਸਵੀਰ
ਪਿਛਲੀ ਖ਼ਬਰ ਜੰਡਿਆਲਾ ਗੁਰੂ ਦੇ ਖਾਲੀ ਪਲਾਟ ’ਚੋਂ 30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਅਗਲੀ ਖ਼ਬਰ ਰਈਆ ਮੰਡੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।