04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਅਜਨਾਲਾ ‘ਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਹਾਕੀ ਕਪਤਾਨ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਅੱਜ ਅਜਨਾਲਾ ਸ਼ਹਿਰ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸ: ਅਜਨਾਲਾ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੰਮੇ ਸਮੇਂ ਤੋਂ ਉਡੀਕ ਸੀ ਕਿ ਪੰਜਾਬ ਕਾਂਗਰਸ ਦੀ ਅਗਵਾਈ ਅਜਿਹੇ ਆਗੂ ਨੂੰ ਸੌਂਪੀ ਜਾਵੇ, ਜਿਸ ਦੀ ਸਾਫ਼-ਸੁਥਰੀ ਛਵੀ ਹੋਵੇ ਅਤੇ ਜਿਸ ’ਤੇ ਕਿਸੇ ਤਰ੍ਹਾਂ ਦੀ ਉਂਗਲ ਨਾ ਉੱਠਦੀ ਹੋਵੇ।

ਅਜੀਤ ਡੈਸਕ 04-10-2026
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਹਾਕੀ ਕਪਤਾਨ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਅੱਜ ਅਜਨਾਲਾ ਸ਼ਹਿਰ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸ: ਅਜਨਾਲਾ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੰਮੇ ਸਮੇਂ ਤੋਂ ਉਡੀਕ ਸੀ ਕਿ ਪੰਜਾਬ ਕਾਂਗਰਸ ਦੀ ਅਗਵਾਈ ਅਜਿਹੇ ਆਗੂ ਨੂੰ ਸੌਂਪੀ ਜਾਵੇ, ਜਿਸ ਦੀ ਸਾਫ਼-ਸੁਥਰੀ ਛਵੀ ਹੋਵੇ ਅਤੇ ਜਿਸ ’ਤੇ ਕਿਸੇ ਤਰ੍ਹਾਂ ਦੀ ਉਂਗਲ ਨਾ ਉੱਠਦੀ ਹੋਵੇ। ਸ. ਅਜਨਾਲਾ ਨੇ ਅੱਗੇ ਕਿਹਾ ਕਿ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਇੰਚਾਰਜ ਅਤੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਕੋਲ ਪੰਜਾਬ ਵਿਚ ਇਕ ਟੀਮ ਵਜੋਂ ਕੰਮ ਕਰਨ ਲਈ ਲੋੜੀਂਦਾ ਤਜਰਬਾ ਅਤੇ ਲੀਡਰਸ਼ਿਪ ਮੌਜੂਦ ਹੈ। ਇਸ ਮੌਕੇ ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਰਾਜਬੀਰ ਸਿੰਘ ਮੱਧੂਛਾਂਗਾ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂ ਰਾਏਪੁਰ ਕਲਾਂ, ਗੁਰਿੰਦਰਬੀਰ ਸਿੰਘ ਮਾਹਲ, ਐਡਵੋਕੇਟ ਬ੍ਰਿਜ ਮੋਹਨ ਔਲ਼, ਸਾਬਕਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਯੂਥ ਕਾਂਗਰਸ ਬਲਾਕ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਪ੍ਰਧਾਨ ਕਾਰਜਵਿੰਦਰ ਸਿੰਘ ਬੁੱਟਰ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਕਾਬਲ ਸਿੰਘ ਨਿੱਜਰ, ਬਲਾਕ ਪ੍ਰਧਾਨ ਐੱਸ.ਸੀ ਵਿੰਗ ਮਸਤਾਨ ਸਿੰਘ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਪਰਮਜੀਤ ਸਿੰਘ ਪੰਮਾ ਸੈਦੋਗਾਜੀ, ਜਤਿੰਦਰ ਸਿੰਘ ਚੀਮਾ, ਗੁਰਮੀਤ ਸ਼ਰਮਾ, ਕੰਵਲਜੀਤ ਸਿੰਘ ਜਗਦੇਵ ਖ਼ੁਰਦ, ਜਗਰੂਪ ਸਿੰਘ ਨੰਗਲ, ਜਸਵੀਰ ਸਿੰਘ ਢਿੱਲੋਂ ਵੰਝਾਵਾਲਾ, ਸੁਖਦੇਵ ਸਿੰਘ ਬੱਲੜਵਾਲ, ਗੁਰਮੀਤ ਸਿੰਘ ਮਿੱਠੂ ਚਮਿਆਰੀ, ਪਰਗਟ ਸਿੰਘ ਸਰਾਂ, ਕਰਨ ਗੁੱਝਾਪੀਰ, ਜੁਗਰਾਜ ਸਿੰਘ ਰੋਖੇ, ਨਵਦੀਪ ਦਿਆਲਪੁਰਾ, ਕੰਵਲਜੀਤ ਸਿੰਘ ਫੱਤਵਾਲ, ਭਿੰਦਾ ਗੁਰਾਲਾ, ਰਾਣਾ ਗੁਰਾਲਾ, ਸਾਬਕਾ ਸਰਪੰਚ ਮਹਿੰਗਾ ਸਿੰਘ, ਹੈਪੀ ਕਾਮਲਪੁਰਾ, ਸੂਬੇਦਾਰ ਸੁਰਜਨ ਸਿੰਘ, ਅਜੇਪਾਲ ਸਿੰਘ ਧਾਰੀਵਾਲ ਕਲੇਰ, ਬਾਬਾ ਕੁਲਵਿੰਦਰ ਸਿੰਘ ਤੇੜਾ, ਹਰਪ੍ਰੀਤ ਸਿੰਘ ਸੈਂਸਰਾ, ਰੇਸ਼ਮ ਸਿੰਘ ਬੱਲੜਵਾਲ, ਸੇਵਾ ਸਿੰਘ ਚੱਕ ਡੋਗਰਾਂ, ਜੁਗਰਾਜ ਸਿੰਘ ਦੂਰੀਆਂ, ਬਲਵਿੰਦਰ ਸਿੰਘ, ਵੀਰੂ ਅਜਨਾਲਾ, ਸਰਬਜੀਤ ਸਿੰਘ ਡੱਲਾ, ਲੱਭਾ ਮਸੀਹ, ਅਵਤਾਰ ਸਿੰਘ ਲੱਖੂਵਾਲ, ਅੰਗਰੇਜ਼ ਸਿੰਘ ਲੱਖੂਵਾਲ ਅਤੇ ਸਤਪਾਲ ਸਿੰਘ ਬੱਲੜਵਾਲ ਆਦਿ ਹਾਜ਼ਰ ਸਨ। 03 ਏਐੱਸਆਰ49
ਪਿਛਲੀ ਖ਼ਬਰ ਦਾਣਾ ਮੰਡੀ ਅਵਾਣ ’ਚ ਵਿਧਾਇਕ ਧਾਲੀਵਾਲ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਵਿਛੋਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।