ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਨਵੀਂ ਦਿਸ਼ਾ –ਜਗਜੀਤ ਬੰਡਾਲਾ
ਟਾਂਗਰਾ, 4 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਗਜੀਤ ਸਿੰਘ ਬੰਡਾਲਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁੱਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ।
ਜਗਜੀਤ ਸਿੰਘ ਬੰਡਾਲਾ
05-10-2026