08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਅੰਮ੍ਰਿਤਸਰ ਡਾਕ ਵਿਭਾਗ ਵਲੋਂ ਡਾਕ ਅਦਾਲਤ ਲਗਾਈ

ਅੰਮ੍ਰਿਤਸਰ, 7 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਡਾਕ ਵਿਭਾਗ ਵਲੋਂ ਅੱਜ ਮੁੱਖ ਡਾਕ ਘਰ ਦੇ ਕਾਨਫਰੰਸ ਹਾਲ ਵਿਖੇ ਇਕ ਡਾਕ ਅਦਾਲਤ ਦਾ ਆਯੋਜਨ ਕੀਤਾ ਗਿਆ। ਡਾਕ ਅਦਾਲਤ ਦੌਰਾਨ ਜਨਤਾ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਅਤੇ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 08-10-2026
ਅੰਮ੍ਰਿਤਸਰ, 7 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਡਾਕ ਵਿਭਾਗ ਵਲੋਂ ਅੱਜ ਮੁੱਖ ਡਾਕ ਘਰ ਦੇ ਕਾਨਫਰੰਸ ਹਾਲ ਵਿਖੇ ਇਕ ਡਾਕ ਅਦਾਲਤ ਦਾ ਆਯੋਜਨ ਕੀਤਾ ਗਿਆ। ਡਾਕ ਅਦਾਲਤ ਦੌਰਾਨ ਜਨਤਾ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਅਤੇ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚਰਨਜੀਤ ਸਿੰਘ ਸੀਨੀਅਰ ਸੁਪਰਡੈਂਟ ਮੁੱਖ ਡਾਕ ਘਰ ਅੰਮ੍ਰਿਤਸਰ ਨੇ ਕਿਹਾ ਕਿ ਡਾਕ ਅਦਾਲਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਡਾਕ ਸੇਵਾਵਾਂ ਬਾਰੇ ਜਨਤਾ ਤੋਂ ਸਿੱਧੀ ਫੀਡਬੈਕ ਪ੍ਰਾਪਤ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰਦੀ ਹੈ । ਸਾਰੀਆਂ ਸੰਬੰਧਿਤ ਇਕਾਈਆਂ ਨੂੰ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਹਰੇਕ ਵਸਤੂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪਿਛਲੀ ਖ਼ਬਰ ਸੰਤ ਰਾਜਿੰਦਰ ਸਿੰਘ ਮਹਾਰਾਜ ਵਲੋਂ ਦਰਸ਼ਨ ਅਕੈਡਮੀ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਜੇਲ੍ਹ ’ਚ ਹੋਈ ਕੁੱਟਮਾਰ ਦੀ ਸ਼ੋਸਲ ਮੀਡੀਆ ’ਤੇ ਹਵਾਲਾਤੀ ਨੇ ਪਾਈ ਵੀਡੀਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।