09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਦੇਵ ਸਿੰਘ ਜਸਪਾਲ, ਸਰਕਲ ਧੂਲਕਾ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬਾਬਾ ਬਕਾਲਾ ਸਾਹਿਬ 8 ਅਕਤੂਬਰ (ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਨਵੀਆਂ ਨਿਯੁਕਤੀਆਂ ਤਹਿਤ ਸ: ਗੁਰਦੇਵ ਸਿੰਘ ਜਸਪਾਲ ਨੂੰ ਸਰਕਲ ਧੂਲਕਾ ਦੇ ਐਸ. ਸੀ.

ਅਜੀਤ ਡੈਸਕ 09-10-2026
ਬਾਬਾ ਬਕਾਲਾ ਸਾਹਿਬ 8 ਅਕਤੂਬਰ (ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਨਵੀਆਂ ਨਿਯੁਕਤੀਆਂ ਤਹਿਤ ਸ: ਗੁਰਦੇਵ ਸਿੰਘ ਜਸਪਾਲ ਨੂੰ ਸਰਕਲ ਧੂਲਕਾ ਦੇ ਐਸ.ਸੀ. ਵਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਨਵੀਂ ਜ਼ਿੰਮੇਵਾਰੀ ਲਈ ਸ: ਗੁਰਦੇਵ ਸਿੰਘ ਜਸਪਾਲ ਨੇ ਪਾਰਟੀ ਹਾਈਕਮਾਨ ਅਤੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਸੀਨੀਅਰ ਆਗੂ ਬਲਵਿੰਦਰ ਸਿੰਘ, ਜੇ.ਈ. ਜਸਪਾਲ, ਤਰਸੇਮ ਸਿੰਘ ਕਾਲੇਕੇ ਹਲਕਾ ਪ੍ਰਧਾਨ ਐਸ.ਸੀ ਵਿੰਗ, ਗੁਰਸਾਹਿਬ ਸਿੰਘ ਸਾਬਕਾ ਮੈਂਬਰ ਪੰਚਾਇਤ, ਮਾਸਟਰ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬੁਲੰਦੀਆਂ ਛੂਹੇਗੀ– ਸਿੱਕੀ, ਪੱਖੋਕੇ ਅਗਲੀ ਖ਼ਬਰ ਬੀ.ਐੱਸ.ਐਫ਼ ਸੇਵਾਮੁਕਤ ਅਧਿਕਾਰੀਆਂ ਦੀ ਮੀਟਿੰਗ ’ਚ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਹੋਈ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।