11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐੱਸ.ਆਈ.ਆਰ. ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅਜਨਾਲਾ ’ਚ ਕਿਸਾਨਾਂ-ਮਜ਼ਦੂਰਾਂ ਵਲੋਂ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐੱਸ. ਆਈ.

ਅਜੀਤ ਡੈਸਕ 11-10-2026
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐੱਸ.ਆਈ.ਆਰ. ਨੂੰ ਵਾਪਸ ਲੈਣ, ਇਸ ਪ੍ਰਕਿਰਿਆ ਤੋਂ ਪਹਿਲਾਂ ਵਾਲੀ ਵੋਟਰ ਸੂਚੀ ਬਹਾਲ ਕਰਨ ਅਤੇ ਐੱਸ.ਆਈ.ਆਰ. ਲਾਗੂ ਹੋਣ ਤੋਂ ਬਾਅਦ ਹੋਈਆਂ ਚੋਣਾਂ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਸੱਦੇ ’ਤੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਅਜਨਾਲਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪ੍ਰਤੀਕ ਪੁਤਲਾ ਚੁੱਕ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ‘ਵੋਟ ਚੋਰ ਗੱਦੀ ਛੱਡੋ’ ਅਤੇ ‘ਐੱਸ.ਆਈ.ਆਰ. ਵਾਪਸ ਲਓ’ ਦੇ ਨਾਅਰੇ ਲਗਾਉਂਦਿਆਂ ਮੁੱਖ ਚੌਂਕ ਵਿਚ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀ ਅਜਨਾਲਾ ਦੇ ਮੁੱਖ ਚੌਕ ਵਿਚ ਇਕੱਠੇ ਹੋਏ, ਜਿੱਥੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਸਮੇਤ ਵੱਖ-ਵੱਖ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ, ਮੰਗਲ ਸਿੰਘ ਧਰਮਕੋਟ, ਲਖਬੀਰ ਸਿੰਘ ਤੇੜਾ ਰਾਜਪੂਤਾ, ਰਛਪਾਲ ਸਿੰਘ ਬੱਲ ਲੱਭੇ ਦਰਿਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਕੱਤਰ ਸੁੱਚਾ ਸਿੰਘ ਘੋਗਾ, ਔਰਤ ਮੁਕਤੀ ਮੋਰਚਾ ਦੀ ਪ੍ਰਧਾਨ ਬੀਬੀ ਅਜੀਤ ਕੌਰ ਕੋਟ ਰਜਾਦਾ ਅਤੇ ਗੁਰਵੰਤ ਸਿੰਘ ਰਾਏਪੁਰ ਕਲਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਧਾਂਦਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਆਗੂ ਰਜਿੰਦਰ ਸਿੰਘ ਭਲਾ ਪਿੰਡ, ਸ਼ਮਸ਼ੇਰ ਸਿੰਘ ਹੇਰ, ਗੁਰਨਾਮ ਸਿੰਘ ਉਮਰਪੁਰਾ, ਹਰਦੀਪ ਸਿੰਘ ਬੱਗਾ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਲਖਬੀਰ ਸਿੰਘ ਤੇੜਾ ਤੋਂ ਇਲਾਵਾ ਬਲਕਾਰ ਸਿੰਘ ਗੁੱਲਗੜ੍ਹ, ਜਤਿੰਦਰ ਸਿੰਘ ਜਾਫਰਕੋਟ, ਸੰਤੋਸ਼ ਕੌਰ ਭਲਾ ਪਿੰਡ, ਕੁਲਦੀਪ ਸਿੰਘ ਅਜਨਾਲਾ, ਨਿਰੰਜਨ ਸਿੰਘ ਜਸਰਾਊਰ, ਕਾਹਨ ਸਿੰਘ ਛੀਨਾ, ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਵਿਦਿਆਰਥੀ ਦਾ ਦਸਤਾਰ ਮੁਕਾਬਲੇ ’ਚ ਅੱਵਲ ਆਉਣ ’ਤੇ ਸਨਮਾਨ ਅਗਲੀ ਖ਼ਬਰ ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।