12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਸੇਂਟ ਸੋਲਜਰ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ

ਜੰਡਿਆਲਾ ਗੁਰੂ, 11 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਕੇ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 12-10-2026
ਜੰਡਿਆਲਾ ਗੁਰੂ, 11 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਕੇ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਬਾਰੇ ਚਰਚਾ ਕੀਤੀ। ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਧਿਆਨ ਦੇਣ ਅਤੇ ਲੋੜੀਂਦੇ ਕਦਮ ਚੁੱਕਣ ਸੰਬੰਧੀ ਸੁਝਾਅ ਦਿੱਤੇ ਗਏ। ਇਸ ਮੌਕੇ ਮਾਪਿਆਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣ ਲਈ ਜ਼ਰੂਰੀ ਮਾਰਗਦਰਸ਼ਨ ਦਿੱਤਾ।
ਪਿਛਲੀ ਖ਼ਬਰ ਬਾਬਾ ਕੁਲਵਿੰਦਰ ਸਿੰਘ ਤੇੜਾ ਖੁਰਦ ਨੂੰ ਨਮ ਅੱਖਾਂ ਨਾਲ ਵਿਦਾਇਗੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਪ... ਅਗਲੀ ਖ਼ਬਰ ਗਊ ਸਨਮਾਨ ਆਹਵਾਨ ਅਭਿਆਨ ਤਹਿਤ ਸ਼ਿਵਾਲਾ ਮੰਦਰ ਮਜੀਠਾ ਵਿਖੇ ਗਊ ਰੱਖਿਅਕਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।