12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਲਾ ਪਿੰਡ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ * ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਵਿਧਾਇਕ ਧਾਲੀਵਾਲ

ਹਰਸਾ ਛੀਨਾ, 11 ਅਕਤੂਬਰ (ਕੜਿਆਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਪਿੰਡ ਭਲਾ ਪਿੰਡ ਵਿਖੇ ਸੂਬੇ ਦੇ ਸਾ. ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਧਾਰਮਿਕ ਸਮਾਗਮ ਅਤੇ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਦਾ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਕੀਤਾ ਗਿਆ ਜਦਕਿ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਫਲਸਫੇ ਨੂੰ ਦਰਸਾਉਂਦੇ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 12-10-2026
ਹਰਸਾ ਛੀਨਾ, 11 ਅਕਤੂਬਰ (ਕੜਿਆਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਪਿੰਡ ਭਲਾ ਪਿੰਡ ਵਿਖੇ ਸੂਬੇ ਦੇ ਸਾ. ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਧਾਰਮਿਕ ਸਮਾਗਮ ਅਤੇ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਦਾ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਕੀਤਾ ਗਿਆ ਜਦਕਿ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਫਲਸਫੇ ਨੂੰ ਦਰਸਾਉਂਦੇ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਭਲਾ ਪਿੰਡ ਵਿਖੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਕਰਵਾਏ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਰਾਗੀ ਜਥੇ ਭਾਈ ਮਲਕੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਅੰਮ੍ਰਿਤਸਰ ਵਲੋਂ ਗੁਰਬਾਣੀ ਕਥਾ ਕੀਰਤਨ ਰਾਹੀਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਉਚਾਰੀ ਬਾਣੀ ਤੋਂ ਸੇਧ ਲੈ ਕੇ ਸਮਾਜਿਕ ਬੁਰਾਈਆਂ ਖਿਲਾਫ਼ ਡਟਣ ਅਤੇ ਆਪਸੀ ਪਿਆਰ, ਪ੍ਰਭੂ ਭਗਤੀ ਅਤੇ ਹੱਥੀ ਕਿਰਤ ਕਰਨ ਦਾ ਭਾਵਪੂਰਨ ਸੁਨੇਹਾ ਦਿੱਤਾ। ਇਸ ਸਮੇਂ ਵਿਸੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਤੇ ਸਾ. ਕੈਬਨਿਟ ਮੰਤਰੀ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਬਾਣੀ ਸਮਾਜ ਨੂੰ ਇਕ ਚਾਨਣ ਮੁਨਾਰੇ ਵਜੋਂ ਲਗਾਤਾਰ ਸਾਰਥਿਕ ਸੁਨੇਹਾ ਦਿੰਦੀ ਹੈ। ਇਸ ਸਮੇਂ ਸਰੱਹਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਦਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਹੜੇ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਨੂੰ ਅਸਮਾਨ ਵਿਚ ਦਿਖਾਉਂਦੇ ਹੋਏ ਡਰੋਨ ਸ਼ੋਅ ਦਾ ਏਅਰ ਬੋਟਿਕਸ ਟੈਕਨਾਲੋਜੀ ਗੁੜਗਾਉਂ ਵਲੋਂ ਆਯੋਜਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਸੀਨੀਅਰ ਮੀਤ ਪ੍ਰਧਾਨ ਪੁਨੀਤ ਅਰੋੜਾ ਨੇ ਦੱਸਿਆ ਕਿ ਇਸ ਡਰੋਨ ਸ਼ੋਅ ਵਿਚ 500 ਤੋਂ ਜਿਆਦਾ ਡਰੋਨ ਸ਼ੋਅ ਨਾਲ ਗੁਰੂ ਜੀ ਦੇ ਜੀਵਨ ਨੂੰ ਅਸਮਾਨ ਵਿਚ ਵੱਖ-ਵੱਖ ਤਸਵੀਰਾਂ ਰਾਹੀਂ ਪੇਸ਼ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਐੱਸਡੀਐੱਮ ਅਜਨਾਲਾ ਡਾ. ਚਾਰੂਮਿਤਾ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਸ. ਕੰਵਲਜੀਤ ਸਿੰਘ ਸੰਧੂ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ)., ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਸਬ ਇੰਸਪੈਕਟਰ ਨਰਿੰਦਰ ਸਿੰਘ ਐੱਸਐੱਚਓ ਅਜਨਾਲਾ, ਪ੍ਰਿੰਸੀਪਲ ਹਰਜੀਤ ਕੌਰ, ਮੈਨੇਜਰ ਬਲਜੀਤ ਸਿੰਘ, ਪੀ.ਏ. ਮੁਖਤਾਰ ਸਿੰਘ, ਸਵਰਨ ਸਿੰਘ ਪ੍ਰਧਾਨ ਦਵਿੰਦਰਾ ਐਜੂਕੇਸ਼ਨ ਸੁਸਾਇਟੀ, ਖੇਡ ਮੈਨੇਜਰ ਜਤਿੰਦਰਪ੍ਰੀਤ ਸਿੰਘ, ਡਾ, ਮਨਪ੍ਰੀਤ ਕੌਰ, ਕਨੂੰ ਭਗਤ, ਸਰਪੰਚ ਹਰਮੀਤ ਸਿੰਘ ਸਲੇਮਪੁਰਾ, ਸਰਪੰਚ ਹਰਮੀਤ ਸਿੰਘ ਸਲੇਮਪੁਰਾ, ਬਲਵਿੰਦਰ ਸਿੰਘ ਔਲਖ ਸਲੇਮਪੁਰਾ, ਗੁਰਪ੍ਰੀਤ ਸਿੰਘ ਵਡਾਲੀ ਜ਼ਿਲ੍ਹਾ ਨੋਡਲ ਅਫ਼ਸਰ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਨੌਵੀਂ ਬੱਸ ਰਵਾਨਾ ਅਗਲੀ ਖ਼ਬਰ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਲਗਾਕੇ ਵਾਰਿਸ ਪੰਜਾਬ ਦੇ ਪਾਰਟੀ ਨੇ ਮਾਣ ਦਿੱਤਾ – ਮੰਗਲ ਸਿੰਘ ਧਿਆਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।