ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਸਤਰਵਾਲ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ
ਅਜਨਾਲਾ/ਜਗਦੇਵ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਐਲੀਮੈਂਟਰੀ ਸਕੂਲ ਬੋਹੜਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਪਿੰਡ ਬੋਹੜਵਾਲਾ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ, ਉਨ੍ਹਾਂ ਦੀ ਅਕਾਦਮਿਕ ਕਾਰਗੁਜ਼ਾਰੀ ਅਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸ
ਸ. ਐ. ਸਕੂਲ ਬੋਹੜਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਬੱਚਿਆਂ ਦੇ ਮਾਪੇ ਅਤੇ ਅਧਿਆਪਕ । ਅਜੀਤ ਤਸਵੀਰਹ
12-10-2026
ਅਜਨਾਲਾ/ਜਗਦੇਵ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਐਲੀਮੈਂਟਰੀ ਸਕੂਲ ਬੋਹੜਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਪਿੰਡ ਬੋਹੜਵਾਲਾ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ, ਉਨ੍ਹਾਂ ਦੀ ਅਕਾਦਮਿਕ ਕਾਰਗੁਜ਼ਾਰੀ ਅਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਕਿਹਾ ਕਿ ਬੱਚਿਆਂ ਦੇ ਵਿੱਦਿਅਕ ਅਤੇ ਸਰਬਪੱਖੀ ਵਿਕਾਸ ਵਿਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਪੱਧਰ, ਪ੍ਰਾਪਤੀਆਂ ਅਤੇ ਸੁਧਾਰ ਦੀ ਲੋੜ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਅਧਿਆਪਕਾਂ ਤੇ ਮਾਪਿਆਂ ਦਾ ਆਪਸੀ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਸਰਕਾਰ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਸਮੇਤ ਹੋਰ ਵਿਕਾਸ ਕਾਰਜਾਂ ਵਿਚ ਸਾਰੀਆਂ ਧਿਰਾਂ ਦਾ ਸਹਿਯੋਗ ਮਹੱਤਵਪੂਰਨ ਹੈ। ਸਕੂਲ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣ ਦਾ ਇੱਕ ਅਹਿਮ ਮਾਧਿਅਮ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਨੇ ਕਿਹਾ ਕਿ ਸਕੂਲ ਅਤੇ ਮਾਪਿਆਂ ਵਿਚਕਾਰ ਬਿਹਤਰ ਤਾਲਮੇਲ ਨਾਲ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਅਨੁਸ਼ਾਸਨ ਅਤੇ ਸ਼ਖ਼ਸੀਅਤ ਦੇ ਵਿਕਾਸ ਵਿਚ ਵੀ ਸਹਾਇਤਾ ਮਿਲਦੀ ਹੈ। ਇਸ ਮੌਕੇ ਅਧਿਆਪਕ ਜਸਪ੍ਰੀਤ ਸਿੰਘ, ਰਮਨਦੀਪ ਕੌਰ, ਜਗਬੀਰ ਕੌਰ ਅਤੇ ਵੀਰਪਾਲ ਕੌਰ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।