12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਜਾਣ ਤੋਂ ਰੋਕਣਾ ਜਮਹੂਰੀ ਹੱਕਾਂ ’ਤੇ ਹਮਲਾ : ਡਾ. ਸਤਨਾਮ ਸਿੰਘ ਅਜਨਾਲਾ ਕਿਸਾਨਾਂ, ਨੌਜਵਾਨਾਂ ਤੇ ਆਗੂਆਂ ਨੂੰ ਪੁਲਿਸ ਨੇ ਜ਼ਬਰਦਸਤੀ ਗੱਡੀਆਂ ’ਚ ਬਿਠਾਇਆ, ਦਿੱਲੀ ਤੋਂ ਦੂਰ ਲਿਜਾ ਕੇ ਛੱਡਿਆ ਡਾ. ਅਜਨਾਲਾ

ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦਿੱਲੀ ਵਿਖੇ 10 ਅਕਤੂਬਰ ਨੂੰ ਵੋਟਾਂ ਸੰਬੰਧੀ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।

ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ। 12-10-2026
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦਿੱਲੀ ਵਿਖੇ 10 ਅਕਤੂਬਰ ਨੂੰ ਵੋਟਾਂ ਸੰਬੰਧੀ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਧੀ ਰਾਤ ਨੂੰ ਦਿੱਲੀ ਤੋਂ ਵਾਪਸ ਪਹੁੰਚੇ ਡਾ. ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾਉਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ, ਆਰ.ਐੱਮ.ਪੀ.ਆਈ. ਦੇ ਆਗੂ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਦੇ ਕਾਰਕੁੰਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠੇ ਹੋਏ ਸਨ। ਡਾ. ਅਜਨਾਲਾ ਨੇ ਦੱਸਿਆ ਕਿ 10 ਅਕਤੂਬਰ ਨੂੰ ਸਵੇਰੇ ਕਰੀਬ ਪੌਣੇ 11 ਵਜੇ ਪ੍ਰਦਰਸ਼ਨਕਾਰੀ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਵੱਲ ਕੂਚ ਕਰ ਰਹੇ ਸਨ। ਉਹ ‘ਵੋਟ ਚੋਰ ਗੱਦੀ ਛੋੜ’, ‘ਮੋਦੀ-ਅਮਿਤ ਸ਼ਾਹ ਦੀ ਜੋੜੀ ਮੁਰਦਾਬਾਦ’ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਨਾਅਰੇ ਲਾ ਰਹੇ ਸਨ। ਜੰਤਰ-ਮੰਤਰ ਦੇ ਨੇੜੇ ਪਹੁੰਚਣ ਤੋਂ ਪਹਿਲਾਂ ਪੁਲਿਸ ਨੇ ਕਾਫ਼ਲੇ ਨੂੰ ਘੇਰੇ ਵਿਚ ਲੈ ਲਿਆ ਅਤੇ ਧੱਕਾ-ਮੁੱਕੀ ਤੋਂ ਬਾਅਦ ਕਈ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਗੱਡੀਆਂ ਵਿਚ ਬਿਠਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਾਈਆਂ ਜਾਣ ਵਾਲੀਆਂ ਰੋਕਾਂ ਦੇ ਬਾਵਜੂਦ ਲੋਕ ਆਪਣੇ ਵੋਟ ਬਣਾਉਣ ਅਤੇ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣਗੇ।
ਪਿਛਲੀ ਖ਼ਬਰ ਕਰਮਚਾਰੀ ਦਲ ਵਲੋਂ ਮੀਟਿੰਗ 15 ਨੂੰ ਅਗਲੀ ਖ਼ਬਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਸਤਰਵਾਲ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।