13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪ੍ਰੋਗਰਾਮ ਕਰਵਾਇਆ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ, ਸਿਹਤ ਜਾਂਚ ਕੈਂਪ ਲਗਾਇਆ

ਚੇਤਨਪੁਰਾ, 12 ਅਕਤੂਬਰ (ਮਹਾਂਬੀਰ ਸਿੰਘ ਗਿੱਲ )-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਪੰਧੇਰ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਭਾਰਤ ਸਰਕਾਰ ਦੀ ਮੁਹਿੰਮ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ-ਮੇਰਾ ਸਵਾਸਥ, ਮੇਰਾ ਗੌਰਵ’ ਤਹਿਤ ਹੈਲਥ ਅਵੇਅਰਨੈੱਸ ਕੈਂਪ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 13-10-2026
ਚੇਤਨਪੁਰਾ, 12 ਅਕਤੂਬਰ (ਮਹਾਂਬੀਰ ਸਿੰਘ ਗਿੱਲ )-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਪੰਧੇਰ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਭਾਰਤ ਸਰਕਾਰ ਦੀ ਮੁਹਿੰਮ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ-ਮੇਰਾ ਸਵਾਸਥ, ਮੇਰਾ ਗੌਰਵ’ ਤਹਿਤ ਹੈਲਥ ਅਵੇਅਰਨੈੱਸ ਕੈਂਪ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ. ਅਵਤਾਰ ਸਿੰਘ ਕੰਗ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ‘ਰਨਿੰਗ ਫਾਰ ਗੁੱਡ ਹੈਲਥ’ ਯਾਤਰਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਚੰਗੀ ਸਿਹਤ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਚਾਰਟ ਮੇਕਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਸਲੋਗਨ ਲਿਖਣ, ਲੇਖ ਲਿਖਣ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਸੁੰਦਰ ਪੋਸਟਰ ਤੇ ਚਾਰਟ ਤਿਆਰ ਕੀਤੇ, ਜਿਨ੍ਹਾਂ ਦੀ ਮਾਹਿਰਾਂ ਨੇ ਬਹੁਤ ਸ਼ਲਾਘਾ ਕੀਤੀ। ਇਸ ਮੌਕੇ ਡਾ. ਆਨੰਦਜੀਤ ਕੌਰ (ਐੱਮ.ਡੀ. ਗਾਇਨੀ ਅਤੇ ਆਬਸਟੈਟਰਿਕਸ, ਗਵਰਨਮੈਂਟ ਮੈਡੀਕਲ ਕਾਲਜ) ਦੀ ਅਗਵਾਈ ਹੇਠ ਲਗਾਏ ਗਏ ਹੈਲਥ ਚੈੱਕਅੱਪ ਕੈਂਪ ਵਿੱਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿੱਚ ਗੋਦ ਲਏ ਪਿੰਡ ਵਿਦਿਆਰਥੀਆਂ ਗੋਦ ਲਏ ਪਿੰਡਾਂ ਦੇ ਵਸਨੀਕਾਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਤੋਂ ਬਾਅਦ ਕਾਲਜ ਦੇ ਮਲਟੀਪਰਪਜ਼ ਹਾਲ ਵਿਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਲੈਕਚਰ ਹੋਏ। ਇਸ ਮੌਕੇ ਡਾ. ਅਮਨਪ੍ਰੀਤ ਕੌਰ (ਮਨੋਵਿਗਿਆਨੀ ਤੇ ਸੋਸ਼ਲ ਵਰਕਰ, ਸਿਵਲ ਹਸਪਤਾਲ ਅੰਮ੍ਰਿਤਸਰ), ਡਾ. ਸੰਦੀਪ ਕੌਰ ( ਮਨੋਚਿਕਿਤਸਕ, ਸਿਵਲ ਹਸਪਤਾਲ ਅੰਮ੍ਰਿਤਸਰ) ਅਤੇ ਡਾ. ਗੁਲਵਤਨ ਸਿੰਘ ਕੰਗ (ਕ੍ਰਿਟੀਕਲ ਕੇਅਰ ਸਪੈਸ਼ਲਿਸਟ, ਗਵਰਨਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ) ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਮਾਨਸਿਕ ਸਿਹਤ ਦੀ ਮਹੱਤਤਾ ਅਤੇ ਨਸ਼ਾ ਮੁਕਤ ਜੀਵਨ ਬਾਰੇ ਜਾਣੂ ਕਰਵਾਇਆ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਲੋੜ ਪੈਣ ‘ਤੇ ਮਾਹਿਰਾਂ ਦੀ ਸਹਾਇਤਾ ਲੈਣ ਲਈ ਕਿਹਾ। ਸਮਾਗਮ ਨੂੰ ਸੰਬੋਧਨ ਕਰਦਿਆਂ ਗਰੁੱਪ ਦੇ ਚੇਅਰਪਰਸਨ ਡਾ. ਹਰਜਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮੀਨੂ ਚੌਧਰੀ (ਪ੍ਰਿੰਸੀਪਲ, ਐਜੂਕੇਸ਼ਨ ਕਾਲਜ), ਡਾ. ਸੁਪਨਦੀਪ ਕੌਰ (ਪ੍ਰਿੰਸੀਪਲ, ਫਾਰਮੇਸੀ ਕਾਲਜ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ) ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪਿਤਾ ਪੁਰਖੀ ਪਲਾਟ ’ਤੇ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਵਿਰੋਧੀ ਧਿਰ ਨੇ ਲਗਾਏ ਦੋਸ਼ਾਂ ਨੂੰ ਨ... ਅਗਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਆਗੂ ਜਥੇ: ਸੂਫੀਆਂ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।