14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਐੱਸ. ਐੱਚ.

ਸਨਿਚਰਵਾਰ, 1 ਅਗਸਤ, 2026 14-10-2026
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗ੍ਰੰਥਗੜ੍ਹ ਤੇ ਹੋਰਨਾਂ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ । ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਨੰਬਰਦਾਰਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਮਹੱਤਵਪੂਰਨ ਹੈ। ਨੰਬਰਦਾਰ ਪਿੰਡਾਂ ਦੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਣ ਕਰਕੇ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਵਜੋਂ ਆਪਣੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਐੱਸ.ਐੱਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਮੀਦ ਪ੍ਰਗਟਾਈ ਕਿ ਪੁਲਿਸ ਪ੍ਰਸ਼ਾਸਨ ਅਤੇ ਨੰਬਰਦਾਰ ਯੂਨੀਅਨ ਭਵਿੱਖ ਵਿਚ ਵੀ ਆਪਸੀ ਸਹਿਯੋਗ ਨਾਲ ਲੋਕ ਹਿੱਤਾਂ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਸੱਤਪਾਲ ਸਲਵਾਨ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਤੋਲੇਨੰਗਲ, ਏ.ਐੱਸ.ਆਈ ਬਲਦੇਵ ਰਾਜ, ਰਾਜਪਾਲ ਸਿੰਘ ਧਾਲੀਵਾਲ ਕਲੇਰ, ਸੁਖਵੰਤ ਸਿੰਘ ਬੋਹਲੀਆਂ, ਬਲਜਿੰਦਰ ਸਿੰਘ ਅਜਨਾਲਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਸੰਜੀਵ ਭੰਡਾਰੀ ਨੇ ਕੀਤਾ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।