14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਵਲੋਂ ਵਰਕਾਰਾਂ ਨਾਲ ਅਹਿਮ ਭਰਵੀਂ ਮੀਟਿੰਗ

ਸਠਿਆਲਾ, 13 ਅਕਤੂਬਰ (ਜਗੀਰ ਸਿੰਘ ਸਫਰੀ)-ਪਿੰਡ ਸਠਿਆਲਾ ਵਿਖੇ ਭਾਈ ਗੁਰਸੇਵਕ ਸਿੰਘ ਬੱਲ ਤੇ ਉਸ ਦੇ ਸਾਥੀਆਂ ਵਲੋਂ ਮੀਟਿੰਗ ਰੱਖੀ, ਜਿਸ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਤਾ ਬਲਵਿੰਦਰ ਕੌਰ ਨੇ ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਤੇ ਹੋਰ ਮੰਗਾਂ ਸਮੇਤ ਪਰਮਿੰਦਰ ਸਿੰਘ ਝੋਟਾ ਨੂੰ ਮਾਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਸਬ ਇੰਸਪੈਕਟਰ ਪਰਮਿੰਦਰ ਸਿੰਘ ਨੇ ਮਹਿਤਾ ਚੌਂਕ ਦੇ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ 14-10-2026
ਸਠਿਆਲਾ, 13 ਅਕਤੂਬਰ (ਜਗੀਰ ਸਿੰਘ ਸਫਰੀ)-ਪਿੰਡ ਸਠਿਆਲਾ ਵਿਖੇ ਭਾਈ ਗੁਰਸੇਵਕ ਸਿੰਘ ਬੱਲ ਤੇ ਉਸ ਦੇ ਸਾਥੀਆਂ ਵਲੋਂ ਮੀਟਿੰਗ ਰੱਖੀ, ਜਿਸ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਤਾ ਬਲਵਿੰਦਰ ਕੌਰ ਨੇ ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਤੇ ਹੋਰ ਮੰਗਾਂ ਸਮੇਤ ਪਰਮਿੰਦਰ ਸਿੰਘ ਝੋਟਾ ਨੂੰ ਮਾਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਉਦੇਸ਼ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵੱਡੇ ਫ਼ਰਕ ਨਾਲ ਜਿਤਾਉਣ ਦੀ ਅਪੀਲ ਕੀਤੀ । ਇਸ ਮੌਕੇ ਹਲਕਾ ਇੰਚਾਰਜ ਦਿਲਸ਼ੇਰ ਸਿੰਘ ਜੰਡਿਆਲਾ ਗੁਰੂ, ਐਡਵੋਕੇਟ ਸਿਮਰਜੀਤ ਕੌਰ, ਬੀਬੀ ਪਰਮਜੀਤ ਕੌਰ ਖਾਲਸਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਪਰਮਜੀਤ ਸਿੰਘ ਏਕਲਗੱਡਾ, ਗੁਰਜੀਤ ਸਿੰਘ ਭਲੋਜਲਾ, ਪ੍ਰਗਟ ਸਿੰਘ, ਭਾਰੀ ਗੁਰਪ੍ਰੀਤ ਸਿੰਘ ਕੰਮੋਕੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਸਮੇਂ ਦੀ ਮੰਗ ਹੈ ਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਰਬਜੀਤ ਸਿੰਘ ਖਾਨਪੁਰ ਨੂੰ 2027 ਦੀਆਂ ਚੋਣਾਂ ਵਿਚ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮਾਤਾ ਬਲਵਿੰਦਰ ਕੌਰ ਵਲੋਂ ਭਾਈ ਗੁਰਸੇਵਕ ਸਿੰਘ ਯੂਥ ਪ੍ਰਧਾਨ ਤੇ ਰਣਜੀਤ ਸਿੰਘ ਅਤਵਿੰਦਰ ਸਿੰਘ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਲਵਪ੍ਰੀਤ ਸਿੰਘ, ਜਸਪਿੰਦਰ ਸਿੰਘ, ਅਮਰਜੀਤ ਸਿੰਘ, ਹਰਸੇਵਕ ਸਿੰਘ ਤੇ ਬਚਿੱਤਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪਟਿਆਲਾ ਜੇਲ੍ਹ ਫੇਰ ਸੁਰਖ਼ੀਆਂ ’ਚ, ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਬਲਕਾਰ ਸਿੰਘ ਸੋਹਲ ਤੇ ਸਾਥੀਆਂ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।