15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਰਾਜਨ)-ਡੀ. ਸੀ.

ਅਜੀਤ ਡੈਸਕ 15-10-2026
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਰਾਜਨ)-ਡੀ.ਸੀ. ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀਆਂ ਹਿਦਾਇਤਾਂ, ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ ਪੀ.ਸੀ.ਐਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਰਸ਼ਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ: ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੇ ਹੋ ਰਹੇ ਭਾਰੀ ਨੁਕਸਾਨ, ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੇ ਖ਼ਤਮ ਹੋਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ: ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਹਾੜੀ ਦੀ ਮੁੱਖ ਫਸਲ ਕਣਕ ਦੀ ਬਿਜਾਈ, ਕਣਕ ਦੀਆਂ ਵੱਖ-ਵੱਖ ਕਿਸਮਾਂ, ਬੀਜ ਸੋਧ ਅਤੇ ਨਦੀਨ ਕੰਟਰੋਲ ਸਬੰਧੀ, ਡਾ: ਪ੍ਰਭਜੋਤ ਸਿੰਘ ਚਾਹਲ ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਡਾ: ਸਤਵੰਤ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਭਵਿੱਖ ਵਿਚ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਫਾਰਮਰ ਰਜਿਸਟਰੀ ਦੀ ਮਹੱਤਤਾ ਅਤੇ ਫਾਰਮਰ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਸਬੰਧੀ, ਡਾ: ਰੁਪਿੰਦਰ ਕੌਰ ਵੈਟਨਰੀ ਅਫ਼ਸਰ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ, ਰਾਊਂਡ ਕਲਾਸ ਫਾਊਂਡੇਸ਼ਨ ਤੋਂ ਸ੍ਰੀ ਰਵਨੀਤ ਸਿੰਘ ਵਲੋਂ ਗੰਨੇ ਦੀ ਬਿਜਾਈ ਅਤੇ ਕਣਕ ਦੀ ਬੈਡਾਂ ਤੇ ਬਿਜਾਈ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਸ: ਜਸ਼ਨਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਵੱਖ-ਵੱਖ ਆਧੁਨਿਕ ਖੇਤੀ ਮਸ਼ੀਨਰੀ ਨਾਲ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਅਤੇ ਖੇਤੀ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਖਾਦਾਂ ਅਤੇ ਖੇਤੀ ਜਹਿਰਾਂ ਦੀ ਸੰਜਮ ਨਾਲ ਵਰਤੋਂ ਕਰਨ ਸਬੰਧੀ ਅਹਿਮ ਸੁਨੇਹਾ ਦਿੱਤਾ ਗਿਆ। ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਡਾ. ਰਛਪਾਲ ਸਿੰਘ ਬੰਡਾਲਾ ਵਲੋਂ ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸੁਖਜਿੰਦਰ ਸਿੰਘ, ਪਰਮਿੰਦਰ ਸਿੰਘ, ਨਿਸ਼ਾਨ ਸਿੰਘ ਆਤਮਾ ਸਟਾਫ ਸੁਦੀਪ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ, ਤਨਵੀਰ ਸਿੰਘ, ਰਾਹੁਲ ਸਿੰਘ, ਮਨਬੀਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਉੱਘੇ ਸਰਜਨ ਡਾ. ਵਿਸ਼ਵਪਾਲ ਸਿੰਘ ਢਿੱਲੋਂ ਨੂੰ ਸਮੂਹਿਕ ਸਿਹਤ ਕੇਂਦਰ ਤਰਸਿੱਕਾ ਵਿਖੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।