ਇਤਿਹਾਸਿਕ ਗੁਰਦੁਆਰਾ ਕੌਲਸਰ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
ਛੇਹਰਟਾ, 16 ਅਕਤੂਬਰ (ਪੱਤਰ ਪ੍ਰੇਰਕ)- ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਅੱਸੂ ਦੀ ਪੰਚਮੀ ਦੇ ਦਿਹਾੜੇ ਦੇ ਸਬੰਧ ’ਚ ਸਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਣਜੀਤ ਸਿੰਘ ਤੇ ਪ੍ਰਧਾਨ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਅੰਗਰੇਜ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਸੂ ਦੀ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬੀਤੇ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਰੱਖੇ ਗਏ ਸਨ ਜਿਨਾਂ ਦਾ ਅੱਜ ਭੋਗ ਪੈਣ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਖੁੱਲੇ ਦੀਵਾਨ ਸਜਾਏ ਗਏ ਹਨ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾਵਾਚਕ, ਕਵੀਸ਼ਰੀ ਅਤੇ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਆਸ ਪਾਸ ਅਤੇ ਦੂਰ ਦੁਰਾਡੇ ਤੋਂ ਗੁਰੂ ਚਰਨਾਂ ਵਿਚ ਜੁੜ ਬੈਠੀਆਂ ਸੰਗਤਾਂ ਗੁਰੂ ਜਸ ਗਾ ਕੇ ਨਿਹਾਲ ਕੀਤਾ ਗਿਆ।
ਸ
ਸਾਲਾਨਾ ਸਮਾਗਮ ਦੌਰਾਨ ਗੁਰੂ ਚਰਨਾਂ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਦਾ ਹੋਇਆ ਢਾਡੀ ਜਥਾ। ਅਜੀਤ ਤਸਵੀਰ
17-10-2026
ਛੇਹਰਟਾ, 16 ਅਕਤੂਬਰ (ਪੱਤਰ ਪ੍ਰੇਰਕ)- ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਅੱਸੂ ਦੀ ਪੰਚਮੀ ਦੇ ਦਿਹਾੜੇ ਦੇ ਸਬੰਧ ’ਚ ਸਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਣਜੀਤ ਸਿੰਘ ਤੇ ਪ੍ਰਧਾਨ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਅੰਗਰੇਜ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਸੂ ਦੀ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਬੀਤੇ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਰੱਖੇ ਗਏ ਸਨ ਜਿਨਾਂ ਦਾ ਅੱਜ ਭੋਗ ਪੈਣ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਖੁੱਲੇ ਦੀਵਾਨ ਸਜਾਏ ਗਏ ਹਨ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾਵਾਚਕ, ਕਵੀਸ਼ਰੀ ਅਤੇ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਆਸ ਪਾਸ ਅਤੇ ਦੂਰ ਦੁਰਾਡੇ ਤੋਂ ਗੁਰੂ ਚਰਨਾਂ ਵਿਚ ਜੁੜ ਬੈਠੀਆਂ ਸੰਗਤਾਂ ਗੁਰੂ ਜਸ ਗਾ ਕੇ ਨਿਹਾਲ ਕੀਤਾ ਗਿਆ। ਇਸ ਸਲਾਨਾ ਸਮਾਗਮ ਵਿਚ ਪੰਜਾਂ ਪਿਆਰਿਆਂ ਦੇ ਪਾਸੋਂ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ ਦੀ ਦਾਤ ਵੀ ਛਕਾਈ ਗਈ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਮਾਗਮ ਵਿੱਚ ਹਾਜ਼ਰੀ ਭਰਨ ਆਏ ਵੱਖ-ਵੱਖ ਧਾਰਮਿਕ ਜੱਥਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਅੰਗਰੇਜ ਸਿੰਘ ਜੀ ਵੱਲੋਂ ਸਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਰਵਿੰਦਰ ਸਿੰਘ ਪਾਠੀ ਸਿੰਘ, ਭਾਈ ਲਖਵਿੰ ਦਰ ਸਿੰਘ ਪਾਠੀ ਸਿੰਘ, ਭਾਈ ਮਹਾਂਵੀਰ ਸਿੰਘ ਗ੍ਰੰਥੀ ਛੇਹਰਟਾ ਸਾਹਿਬ, ਭਾਈ ਕਸ਼ਮੀਰ ਸਿੰਘ ਰਡਾਲਾ, ਭਾਈ ਸਵਿੰਦਰ ਸਿੰਘ ਖਿਆਲਾ, ਪ੍ਰਧਾਨ ਅਮਰੀਕ ਸਿੰਘ, ਰਣਜੀਤ ਸਿੰਘ ਰਾਣਾ ਡਾਕਟਰ ਗੁਰਦੇਵ ਸਿੰਘ, ਬਲਵਿੰਦਰ ਸਿੰਘ ਬੱਗਾ, ਬਲਵਿੰਦਰ ਸਿੰਘ ਬਿੱਲਾ, ਲਵਪ੍ਰੀਤ ਸਿੰਘ, ਕੈਪਟਨ ਮੇਜਰ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਮੱਲੀ, ਸਰਵਨ ਸਿੰਘ ਗਿੱਲ,ਬਲਕਾਰ ਸਿੰਘ, ਗੁਰਮੁਖ ਸਿੰਘ, ਸੁਰਜੀਤ ਸਿੰਘ, ਮੰਗਲ ਸਿੰਘ, ਅਮਰੀਕ ਸਿੰਘ, ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਜ਼ਰ ਸਨ।