19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫ਼ਤਹਿ ਵਰਲਡ ਸਕੂਲ ਰਈਆ ਵਿਖੇ ਗ੍ਰੈਜੂਏਸ਼ਨ ਸਮਾਰੋਹ ਯਾਦਗਾਰੀ ਹੋ ਨਿਬੜਿਆ

ਰਈਆ, 18 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਫ਼ਤਿਹ ਵਰਲਡ ਸਕੂਲ ਰਈਆ ਵਿਖੇ ਛੋਟੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਗ੍ਰੈਜੂਏਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੇ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਡਾ.

ਫ਼ਤਿਹ ਵਰਲਡ ਸਕੂਲ ਰਈਆ ਵਿਖੇ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਚੇਅਰਮੈਨ ਡਾ:ਜਗਬੀਰ ਸਿੰਘ ਰੰਧਾਵਾ ਸੰਬੋਧਨ ਕਰਦੇ ਹੋਏ। ਤਸਵੀਰ : ਸ਼ਰਨਬੀਰ ਸਿੰਘ ਕੰਗ 19-10-2026
ਰਈਆ, 18 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਫ਼ਤਿਹ ਵਰਲਡ ਸਕੂਲ ਰਈਆ ਵਿਖੇ ਛੋਟੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਗ੍ਰੈਜੂਏਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੇ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਡਾ. ਜਗਬੀਰ ਸਿੰਘ ਰੰਧਾਵਾ ਜੀ ਅਤੇ ਚੇਅਰਪਰਸਨ ਰਵਿੰਦਰ ਕੌਰ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਨੰਨੂੰ ਗ੍ਰੈਜੂਏਟਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਬੜੇ ਆਤਮ-ਵਿਸ਼ਵਾਸ ਨਾਲ ਗ੍ਰੈਜੂਏਸ਼ਨ ਕੈਂਪ ਅਤੇ ਗਾਊਨ ਪਹਿਨ ਕੇ ਡਿਗਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਕੂਲ ਪ੍ਰਬੰਧਨ ਨੇ ਕਿਹਾ ਕਿ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਦੇ ਹਨ। ਸਕੂਲ ਪ੍ਰਬੰਧਨ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਅਜਿਹੇ ਸਮਾਗਮ ਚੇਅਰਮੈਨ ਡਾ. ਜਗਬੀਰ ਸਿੰਘ ਰੰਧਾਵਾ ਜੀ ਦੀ ਅਗਾਂਹਵਧੂ, ਦੂਰਦਰਸ਼ੀ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਮਰਪਿਤ ਸੋਚ ਸਦਕਾ ਸੰਭਵ ਹੋ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਫ਼ਤਿਹ ਵਰਲਡ ਸਕੂਲ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਪ੍ਰਤਿਭਾ ਨਿਖਾਰਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਨਿਰੰਤਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਚੇਅਰਪਰਸਨ ਰਵਿੰਦਰ ਕੌਰ ਜੀ ਨੇ ਵੀ ਨਿੱਕੇ ਪਿਆਰੇ ਗ੍ਰੈਜੂਏਟਾਂ ਨੂੰ ਵਧਾਈ ਦਿੱਤੀ । ਸਮਾਰੋਹ ਦੇ ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਮੁੱਖ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਨਰਾਇਣਗੜ੍ਹ ਤੋਂ 71ਵੀਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਨੇ ਭਰੀ ਮਹਾਂਮਾਈ ਦੇ ਜਾਗਰਣ ਵਿਚ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।