ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ : ਸਰਪੰਚ ਸੰਧੂ
ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂਨੰਗਲ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਅੱਡਾ ਤਲਵੰਡੀ ਖੁੰਮਣ ਵਿਖੇ ਪੁੱਜਣ ’ਤੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਸਮੂਹ ਪੰਚਾਇਤ ਵਲੋਂ ਸਿਰੋਪਾਓ ਭੇਟ ਕਰਕੇ ਜੀ ਆਇਆਂ ਕਿਹਾ। ਇਸ ਮੌਕੇ ਵੱਖ-ਵੱਖ ਪਕਵਾਨਾ ਦੇ ਲੰਗਰ ਲਗਾਏ ਗਏ।
ਅਜੀਤ ਡੈਸਕ
22-10-2026