22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਵਿਚ ਲੋਕ ਦਹਿਸ਼ਤ ਵਾਲੇ ਮਾਹੌਲ ’ਚ ਜੀਅ ਰਹੇ ਹਨ : ਜਥੇਦਾਰ ਜਲਾਲਉਸਮਾ ਅਕਾਲੀ ਦਲ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਪੰਜਾਬ ਵਿਚ ਅਮਨ ਅਮਾਨ ਨਾਂ ਦੀ ਕੋਈ ਸ਼ੈਅ ਨਹੀਂ ਰਹਿ ਗਈ ਅਤੇ ਹਰ ਥਾਂ ਗੁੰਡਾਗਰਦੀ, ਕਤਲੋਗਾਰਤ, ਨਸ਼ਿਆਂ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ, ਆਏ ਦਿਨ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ ਜਾ ਰਿਹਾ ਹੈ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ । ਪੰਜਾਬ ਵਿਚ ਲੋਕ ਅੱਜ ਦਹਿਸ਼ਤ ਵਾਲੇ ਮਾਹੌਲ ਵਿਚ ਜ਼ਿੰਦਗੀ ਜੀਅ ਰਹੇ ਹਨ।

ਅਜੀਤ ਡੈਸਕ 22-10-2026
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਪੰਜਾਬ ਵਿਚ ਅਮਨ ਅਮਾਨ ਨਾਂ ਦੀ ਕੋਈ ਸ਼ੈਅ ਨਹੀਂ ਰਹਿ ਗਈ ਅਤੇ ਹਰ ਥਾਂ ਗੁੰਡਾਗਰਦੀ, ਕਤਲੋਗਾਰਤ, ਨਸ਼ਿਆਂ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ, ਆਏ ਦਿਨ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ ਜਾ ਰਿਹਾ ਹੈ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ । ਪੰਜਾਬ ਵਿਚ ਲੋਕ ਅੱਜ ਦਹਿਸ਼ਤ ਵਾਲੇ ਮਾਹੌਲ ਵਿਚ ਜ਼ਿੰਦਗੀ ਜੀਅ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਇਕ ਅਹਿਮ ਮੀਟਿੰਗ ਕਰਨ ਮੌਕੇ ਕੀਤਾ। ਉਨ੍ਹਾਂ ਕਿ ਹੁਣ ਵੇਲਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪਰਚਮ ਲਹਿਰਾਵੇ। ਇਸ ਮੌਕੇ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਜਥੇਦਾਰ ਹਰਦੇਵ ਸਿੰਘ ਨਾਗੋਕੇ ਅਤੇ ਅਜਮਿੰਦਰ ਸਿੰਘ ਸਾਹਬਾ ਸਾ: ਡਾਇਰੈਕਟਰ ਮਿਲਕ ਪਲਾਂਟ ਵੇਰਕਾ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਜ: ਜਲਾਲ ਉਸਮਾ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਇੱਥੋਂ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਮੱਲ੍ਹਾ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਵਣ ਸਿੰਘ ਤਖਤੂ ਚੱਕ, ਰਣਬੀਰ ਸਿੰਘ ਰਾਣਾ ਬੂਲੇ ਨੰਗਲ, ਦਿਆਲ ਸਿੰਘ ਸਰਲੀ, ਨਿਰਮਲ ਸਿੰਘ ਬਿੱਲੂ ਧੂਲਕਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਮੈਂਬਰ ਅਜੀਤ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਪ੍ਰਤਾਪ ਸਿੰਗ ੳਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਸਰਹੱਦੀ ਪਿੰਡ ਵੇਹਰਾ ਦੇ ਕਿਸਾਨ ਦੀ ਝੋਨੇ ਦੀ ਫ਼ਸਲ ਚੋਰੀ ਵੱਢਣ ਦੇ ਲੱਗੇ ਦੋਸ਼ ਅਗਲੀ ਖ਼ਬਰ ਮਜੀਠਾ ’ਚ ਕਾਂਗਰਸ ਦੇ ਹੱਕ ’ਚ ਉੱਠੇਗੀ ਲੋਕਾਂ ਦੀ ਲਹਿਰ –ਸੱਚਰ ਮਜੀਠਾ ’ਚ ਚੋਣ ਮੁਹਿੰਮ ਕੀਤੀ ਤੇਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।