ਜੰਡਿਆਲਾ ਗੁਰੂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਿਸਾਨਾਂ ਨੇ ਝਾੜੂ ਸਾੜ ਕੇ ਪ੍ਰਗਟਾਇਆ ਰੋਸ
ਜੰਡਿਆਲਾ ਗੁਰੂ, 25 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਜੰਡਿਆਲਾ ਗੁਰੂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾ ਕੇ ਉਸ ਨੂੰ ਅੱਗ ਲਗਾਈ ਅਤੇ ਸਰਕਾਰ ਪ੍ਰਤੀ ਆਪਣੀ ਨਰਾਜ਼ਗੀ ਜ਼ਾਹਰ ਕੀਤੀ।
ਅਜੀਤ ਡੈਸਕ
26-10-2026