ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਗੁਰਮਤਿ ਸਮਾਗਮ
ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਸੂਬੇਦਾਰ ਨਰਿੰਦਰ ਸਿੰਘ ਅਜਨਾਲਾ ਦੇ ਪਰਿਵਾਰ ਵਲੋਂ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਵੇਰਕਾ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।
ਅਜੀਤ ਡੈਸਕ
26-10-2026