26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਥਾਣਾ ਬਿਆਸ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਬਿਆਸ, 25 ਅਕਤੂਬਰ (ਨਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਨਾਲ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦੌਰਾਨ ਏ.

ਕਾਬੂ ਕੀਤੇ ਹੋਏ ਮੁਲਜ਼ਮਾਂ ਨਾਲ ਏ. ਐੱਸ. ਆਈ. ਵਿਕਟਰ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਨਰਿੰਦਰ ਸਿੰਘ 26-10-2026
ਬਿਆਸ, 25 ਅਕਤੂਬਰ (ਨਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਨਾਲ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦੌਰਾਨ ਏ. ਐੱਸ. ਆਈ. ਵਿਕਟਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਪੁੱਲ ਬਿਆਸ ਤੋਂ ਡੇਰਾ ਬਿਆਸ ਨੂੰ ਜਾਣ ਵਾਲੀ ਸੜਕ ਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਦਿਖਾਈ ਦਿੱਤਾ ਜਿਸ ਤੇ ਦੋ ਜਣੇ ਸਵਾਰ ਸਨ, ਜੋ ਕਿ ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨਾ ਕੋਲੋਂ 10 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਮਿਲੀ। ਦੋਵੇਂ ਮੁਲਜ਼ਮ ਜਰਮਨ ਸਿੰਘ ਰੋਡਾ ਪੁੱਤਰ ਸਰਬਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਰਜਿੰਦਰ ਸਿੰਘ ਦੋਵੇਂ ਵਾਸੀ ਪਤੀ ਖੂਹੀ ਵੇਹੜਾ ਸਠਿਆਲਾ ਨਾਲ ਸੰਬੰਧਿਤ ਹਨ। ਜਰਮਨ ਸਿੰਘ ਰੋਡਾ ਦੀ ਖੱਬੀ ਜੇਬ ਵਿਚੋਂ ਤਲਾਸ਼ੀ ਉਪਰੰਤ ਇਕ ਮੋਮੀ ਲਿਫਾਫ਼ਾ ਮਿਲਿਆ ਜਿਸ ਵਿਚ 10 ਗ੍ਰਾਮ ਹੈਰੋਇਨ ਸੀ ਅਤੇ ਸ਼ਮਸ਼ੇਰ ਸਿੰਘ ਦੀ ਸੱਜੀ ਜੇਬ ਦੇ ਵਿਚੋਂ 600 ਰੁਪਏ ਡਰੱਗ ਮਨੀ ਮਿਲੀ। ਦੋਨਾਂ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। ਐੱਨ. ਡੀ. ਪੀ. ਐੱਸ. ਐਕਟ ਅਧੀਨ ਧਾਰਾਵਾਂ 21, 27 (ਏ), 29 ਨਾਲ ਬਣਦਾ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ।
ਪਿਛਲੀ ਖ਼ਬਰ ਪਿੰਡ ਤਰਸਿੱਕਾ ’ਚ ਗੁਰਮਤਿ ਸਮਾਗਮ 28 ਨੂੰ ਅਗਲੀ ਖ਼ਬਰ ਵਡਾਲਾ ਜੌਹਲ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਖੇਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।