ਪਰਵਿੰਦਰ ਸਿੰਘ ਝੋਟਾ ਦੇ ਨਸ਼ਿਆਂ ਵਿਰੁੱਧ ਮਿਸ਼ਨ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਜਨਤਕ ਕਰਾਂਗੇ -ਅਕਾਲੀ ਆਗੂ
ਸਠਿਆਲਾ, 25 ਅਕਤੂਬਰ (ਜਗੀਰ ਸਿੰਘ ਸਫਰੀ)-ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁਝਾਰੂ ਵਰਕਰ ਪਰਵਿੰਦਰ ਸਿੰਘ ਦੇ ਨਸ਼ਿਆਂ ਵਿਰੁੱਧ ਮਿਸ਼ਨ ਤਹਿਤ ਪਿੰਡਾਂ ’ਚ ਨਸ਼ੇ ਦੇ ਸੌਦਾਗਰਾਂ ਨੂੰ ਜਨਤਕ ਕਰਾਂਗੇ। ਇਸ ਬਾਰੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਤੇ ਪ੍ਰਧਾਨ ਰਣਜੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਾਂ।
ਅਜੀਤ ਡੈਸਕ
26-10-2026