27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼ਪੋਰਟਸ ਕਲੱਬ ਸਠਿਆਲਾ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਦਾ ਕਰ ਰਿਹਾ ਵੱਡਾ ਉਪਰਾਲਾ- ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ

ਸਠਿਆਲਾ, 26 ਅਕਤੂਬਰ (ਜਗੀਰ ਸਿੰਘ ਸਫਰੀ)-ਬ੍ਰਿਗੇਡੀਅਰ ਜੀ. ਐਸ ਬੱਲ ਸਟੇਡੀਅਮ ਸਠਿਆਲਾ ਵਿਖੇ ਪਹਿਲਵਾਨ ਲਾਭ ਸਿੰਘ ਤੇ ਸਵ: ਹਰਪ੍ਰੀਤ ਕੌਰ ਸਪੋਰਟਸ ਕਲੱਬ ਸਠਿਆਲਾ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 27-10-2026
ਸਠਿਆਲਾ, 26 ਅਕਤੂਬਰ (ਜਗੀਰ ਸਿੰਘ ਸਫਰੀ)-ਬ੍ਰਿਗੇਡੀਅਰ ਜੀ.ਐਸ ਬੱਲ ਸਟੇਡੀਅਮ ਸਠਿਆਲਾ ਵਿਖੇ ਪਹਿਲਵਾਨ ਲਾਭ ਸਿੰਘ ਤੇ ਸਵ: ਹਰਪ੍ਰੀਤ ਕੌਰ ਸਪੋਰਟਸ ਕਲੱਬ ਸਠਿਆਲਾ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਕਤ ਸਤਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਉਪਰੰਤ ਕਿਹਾ ਕਿ ਕਲੱਬ ਦੇ ਇਸ ਉਪਰਾਲੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਯੂਥ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਥ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਗੁਰਜਿੰਦਰ ਸਿੰਘ ਗਿੰਦਾ, ਸਰਪੰਚ ਦਲਬੀਰ ਸਿੰਘ ਬੱਲ, ਮਨਦੀਪ ਸਿੰਘ ਮੱਲ੍ਹੀ, ਪ੍ਰਤਾਪ ਸਿੰਘ ਬਾਬਾ ਬਕਾਲਾ ਤੋਂ ਇਲਾਵਾ ਕਲੱਬ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇਠੂਵਾਲ ’ਚ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਸਵਾਗਤ ਅਗਲੀ ਖ਼ਬਰ ਸਾਬਕਾ ਵਿਧਾਇਕ ਜਥੇਦਾਰ ਜਲਾਲ ਉਸਮਾ ਵਲੋਂ ਘਰ-ਘਰ ਪ੍ਰਚਾਰ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।