ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਜਥੇ ਦੇ ਮੈਂਬਰਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਮੰਜੀ ਸਾਹਿਬ, ਗੁ: ਸ਼ੀਸ਼ ਮਹਿਲ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਅਕੀਦਤ ਅਰਪਣ ਕੀਤੀ ।
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਜਥੇ ਦੇ ਮੈਂਬਰਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਮੰਜੀ ਸਾਹਿਬ, ਗੁ: ਸ਼ੀਸ਼ ਮਹਿਲ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਅਕੀਦਤ ਅਰਪਣ ਕੀਤੀ । ਇਸ ਮੌਕੇ ਗੁ: ਨੌਵੀਂ ਪਾਤਸਾਹੀ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਅਤੇ ਦਫ਼ਤਰ ਵਿਖੇ ਜਥੇ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ। ਜਥੇ ਦੇ ਆਗੂ ਸ. ਭੁਪਿੰਦਰ ਸਿੰਘ ਨੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੀ 8 ਅਕਤੂਬਰ ਨੂੰ ਇਹ ਜਥਾ ਪਾਕਿਸਤਾਨ ਤੋਂ ਵਾਇਆ ਤਾਸ਼ਕੰਦ (ਉਜ਼ਬੇਕਿਸਤਾਨ) ਭਾਰਤ ਪਹੁੰਚਿਆ ਸੀ। ਉਪਰੰਤ 30 ਅਕਤੂਬਰ ਨੂੰ ਜਥਾ ਮੁੜ ਦਿੱਲੀ ਤੋਂ ਵਾਇਆ ਤਾਸ਼ਕੰਦ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਇਸ ਮੌਕੇ ਜਥੇ ਵਿਚ ਭਾਈ ਭੁਪਿੰਦਰ ਸਿੰਘ, ਭਾਈ ਸਰਬੱਤ ਸਿੰਘ , ਭਾਈ ਸੁਜਾਨ ਸਿੰਘ, ਦਲਵਿੰਦਰ ਸਿੰਘ, ਮਹਿੰਦਰ ਸਿੰਘ, ਜਸਬੀਰ ਸਿੰਘ, ਜਤਿੰਦਰ ਸਿੰਘ, ਸਰਬੱਤ ਸਿੰਘ, ਸਵਿੰਦਰ ਸਿੰਘ, ਸੰਤੋਖ ਸਿੰਘ ਸ਼ਾਮਿਲ ਸਨ। ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਸਤਵਿੰਦਰ ਸਿੰਘ ਧਿਆਨਪੁਰ, ਭਾਈ ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਜਰਮਨਜੀਤ ਸਿੰਘ ਜਲਾਲ ਉਸਮਾ, ਨਰਿੰਜਣ ਸਿੰਘ ਰਿਕਾਰਡਕੀਪਰ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।