27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਾਲਮੀਕਿ ਮੰਦਰ ਕਮੇਟੀ ਮਜੀਠਾ ਦੇ ਅਹੁਦੇਦਾਰਾਂ ਨੇ ਸੀ.ਐੱਮ.ਐੱਸ. ਹਾਈ ਸਕੂਲ ਮਜੀਠਾ ਦੇ ਲੋੜਵੰਦ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਕੂਲਾਂ ਵਿਚ ਪੜ੍ਹਦੇ ਹੋਣਹਾਰ ਤੇ ਲੋੜਵੰਦ ਬੱਚਿਆਂ ਦੀ ਸਿੱਖਿਆ ਵਿਚ ਰੁਚੀ ਵਧਾਉਣ ਦੇ ਮੰਤਵ ਨਾਲ ਸਮਾਜ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਇਨ੍ਹਾਂ ਬੱਚਿਆਂ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸੇ ਤਹਿਤ ਵਾਲਮੀਕ ਮੰਦਰ ਕਮੇਟੀ ਮਜੀਠਾ ਦੇ ਅਹੁਦੇਦਾਰਾਂ ਵਲੋਂ ਸੀ.

ਅਜੀਤ ਡੈਸਕ 27-10-2026
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਕੂਲਾਂ ਵਿਚ ਪੜ੍ਹਦੇ ਹੋਣਹਾਰ ਤੇ ਲੋੜਵੰਦ ਬੱਚਿਆਂ ਦੀ ਸਿੱਖਿਆ ਵਿਚ ਰੁਚੀ ਵਧਾਉਣ ਦੇ ਮੰਤਵ ਨਾਲ ਸਮਾਜ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਇਨ੍ਹਾਂ ਬੱਚਿਆਂ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸੇ ਤਹਿਤ ਵਾਲਮੀਕ ਮੰਦਰ ਕਮੇਟੀ ਮਜੀਠਾ ਦੇ ਅਹੁਦੇਦਾਰਾਂ ਵਲੋਂ ਸੀ.ਐੱਮ.ਐੱਸ. ਹਾਈ ਸਕੂਲ ਮਜੀਠਾ ਦੇ ਹੋਣਹਾਰ ਅਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ। ਸੰਸਥਾ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੰਬਰਦਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਗਰੀਬ ਤੇ ਹੋਣਹਾਰ ਵਿਦਿਆਰਥੀਆਂ ਵਾਸਤੇ ਅਨੇਕਾਂ ਤਰ੍ਹਾਂ ਦੇ ਉਪਰਾਲੇ ਕਰਦੀ ਹੈ ਅਤੇ ਸਕੂਲ ਦੇ ਅਧਿਆਪਕਾਂ ਦੀ ਮੰਗ ਅਨੁਸਾਰ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇ ਸਾਮਾਨ ਵਿਚ ਕਾਪੀਆਂ, ਪੈਨ, ਪੈਨਸਿਲਾਂ ਆਦਿ ਸਾਮਾਨ ਵੰਡਿਆ ਗਿਆ। ਸਕੂਲ ਪ੍ਰਿੰ: ਸਤਿੰਦਬੀਰ ਕੌਰ ਨੇ ਸੰਸਥਾ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਹੈ। ਇਸ ਮੌਕੇ ਪ੍ਰਿੰ: ਸਤਿੰਦਰਬੀਰ ਕੋਰ ਦੇ ਨਾਲ ਅਧਿਆਪਕਾਂ ਵਿਚ ਪ੍ਰਿਥੀਪਾਲ ਸਿੰਘ, ਵਿਲੀਅਮ ਮਸੀਹ, ਮੋਹਨ ਲਾਲ, ਰੋਹਿਤ ਚੌਹਾਨ, ਮਿਸ ਅਨੀਤਾ, ਤਜਿੰਦਰ ਕੌਰ, ਰਜਨੀ ਸ਼ਰਮਾ, ਮਿਸ ਕਰੀਨਾ ਅਤੇ ਵਾਲਮੀਕ ਮੰਦਰ ਕਮੇਟੀ ਮੈਂਬਰਾਂ ਵਿਚ ਪ੍ਰਧਾਨ ਹਰਦੀਪ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਗੁਰਜੀਤ ਸਿੰਘ, ਰਸ਼ਪਾਲ ਸਿੰਘ, ਕ੍ਰਾਂਤੀਪਾਲ ਚੌਹਾਨ, ਸਤਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੋਟਾਂ ਲਈ ਵਿਸ਼ੇਸ਼ ਕੈਂਪ ਲਗਾਏ ਅਗਲੀ ਖ਼ਬਰ ਸਾ: ਸਰਪੰਚ ਜੋਗਿੰਦਰ ਸਿੰਘ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।