27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਰਾਗ-ਆਧਾਰਿਤ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।

ਅਜੀਤ ਡੈਸਕ 27-10-2026
ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਰਾਗ-ਆਧਾਰਿਤ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪਾਵਨ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਸ. ਹਰਸ਼ਦੀਪ ਸਿੰਘ ਰੰਧਾਵਾ ਅਤੇ ਸਮੂਹ ਅਧਿਆਪਕ ਸਾਹਿਬਾਨ ਨੇ ਖਾਲਸਾ ਅਕੈਡਮੀ ਦੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ।
ਪਿਛਲੀ ਖ਼ਬਰ ਸ. ਦੇਸਾ ਸਿੰਘ ਮਜੀਠੀਆ ਸਕੂਲ ਵਿਖੇ ਹੋਏ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ’ਚ ਐਸ. ਜੀ. ਪੀ. ਐਚ. ਸਕੂਲ ਅਜਨਾਲਾ ਦੀ ਟੀਮ ਜੇ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਮੌਕੇ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।