ਵਾਲਮੀਕਿ ਤੀਰਥ ਵਿਖੇ ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ
ਰਾਮ ਤੀਰਥ, 25 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ 26 ਅਕਤੂਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਤੀਰਥ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਗਿਆ।
ਅਜੀਤ ਡੈਸਕ
27-10-2026