27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਈ. ਟੀ. ਓ. ਨੇ ਤੀਰਥ ਯਾਤਰਾ ਦੀ 74ਵੀਂ ਬੱਸ ਨੂੰ ਗੁੰਨੋਵਾਲ ਤੋਂ ਕੀਤਾ ਰਵਾਨਾ

ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 27-10-2026
ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜੰਡਿਆਲਾ ਗੁਰੂ ਦੇ ਪਿੰਡ ਗੁੰਨੋਵਾਲ ਤੋਂ 74ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਦੇ ਦਰਸ਼ਨ ਕਰਵਾਏਗੀ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਕੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚੋਂ ਅੱਜ 74ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਤੀਰਥ ਯਾਤਰਾ ਤੇ ਜਾਣ ਵਾਲੇ ਪਿੰਡ ਗੁੰਨੋਵਾਲ ਦੇ ਬਜ਼ੁਰਗਾਂ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕੀਤ ਾ ।
ਪਿਛਲੀ ਖ਼ਬਰ ਗੁ: ਨਾਨਕਸਰ ਸਾਹਿਬ ਸਠਿਆਲਾ ਦੇ ਕੰਪਲੈਕਸ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਜਾਰੀ ਅਗਲੀ ਖ਼ਬਰ ਸਰਹੱਦੀ ਪਿੰਡ ਭੱਗੂਪੁਰ ਬੇਟ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ 80 ਪਰਿਵਾਰ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।