ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ
ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰਦੁਆਰਾ ਕਮੇਟੀ ਮੈਂਬਰਾਂ ਵਲੋਂ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਾਇਆ ਗਿਆ। ਗਿਆਨੀ ਸ਼ਰਨਜੀਤ ਸਿੰਘ ਜੀ ਏਅਰਪੋਰਟ ਵਾਲਿਆਂ ਵਲੋਂ ਗੁਰਬਾਣੀ ਆਧਾਰਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ, ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਅਜੀਤ ਡੈਸਕ
28-10-2026