4 ਦੀ ਸੰਗਰੂਰ ਰੈਲੀ ’ਚ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ– ਡੈਨੀ ਬੰਡਾਲਾ
ਟਾਂਗਰਾ, 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਕਾਫ਼ਲਾ ਸ਼ਮੂਲੀਅਤ ਕਰੇਗਾ | ਉਨ੍ਹਾਂ ਕਿਹਾ ਕਿ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਸ਼ਿਰਕਤ ਕਰਨਗੇ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ| ਉਨ੍ਹਾਂ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ 4 ਨਵੰਬਰ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਅਜੀਤ ਡੈਸਕ
28-10-2026