28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਫੁੱਲੇਚੱਕ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ

ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅਜਨਾਲਾ ਨੇੜਲੇ ਪਿੰਡ ਫੁੱਲੇਚੱਕ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਸਮਾਗਮ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਵਾਦ ਦਿੱਤੀ। ਇਸ ਮੌਕੇ ਸ.

ਅਜੀਤ ਡੈਸਕ 28-10-2026
ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅਜਨਾਲਾ ਨੇੜਲੇ ਪਿੰਡ ਫੁੱਲੇਚੱਕ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਸਮਾਗਮ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਵਾਦ ਦਿੱਤੀ। ਇਸ ਮੌਕੇ ਸ. ਅਜਨਾਲਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਨੇ ਸਮਾਜ ਨੂੰ ਸੱਚਾਈ, ਨੇਕੀ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਪਿੰਡ ਦੀਆਂ ਸੰਗਤਾਂ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਪੰਚ ਬਚਨ ਸਿੰਘ ਫੁੱਲੇਚੱਕ ਅਤੇ ਯੂਥ ਕਾਂਗਰਸ ਬਲਾਕ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਬੀਰ ਸਿੰਘ ਢਿੱਲੋਂ, ਦਲਜੀਤ ਸਿੰਘ ਗਿੱਲ ਫੁੱਲੇਚੱਕ, ਲਖਬੀਰ ਸਿੰਘ ਢਿੱਲੋਂ ਫੁੱਲੇਚੱਕ, ਮੇਜਰ ਸਿੰਘ ਫੁੱਲੇਚੱਕ, ਸਾਹਿਬ ਸਿੰਘ ਫੁੱਲੇਚੱਕ, ਕਰਨਬੀਰ ਸਿੰਘ ਢਿੱਲੋਂ, ਅੰਗਰੇਜ਼ ਸਿੰਘ ਬਾਠ, ਸਾਜਨ ਫੁੱਲੇਚੱਕ, ਹਰਭਜਨ ਸਿੰਘ, ਹਰਦੀਪ ਸਿੰਘ, ਲਵ ਫੁੱਲੇਚੱਕ, ਨਿਸ਼ਾਨ ਸਿੰਘ ਅਤੇ ਜੋਤਾ ਫੁੱਲੇਚੱਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਘਰ ’ਚ ਗੋਲੀਆਂ ਚਲਾਉਣ ਦੀ ਘਟਨਾ ਨਿੰਦਣਯੋਗ-ਰਾਠਾਂ ਅਗਲੀ ਖ਼ਬਰ ਬਾਬਾ ਝੰਡਾ ਸ਼ਹੀਦ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਤੇ ਕਬੱਡੀ ਸ਼ੋਅ ਮੈਚ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।