30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਲਕਾ ਮਜੀਠਾ ਵਿਚ ‘ਆਪ’ ਦੇ ਐੱਸ.ਸੀ. ਵਰਕਰ ਆਪਣੇ ਹੱਕਾਂ ਲਈ ਇਕਜੁੱਟ ਹੋਣ – ਰਾਜ ਕੁਮਾਰ ਲੁੱਧੜ

ਚਵਿੰਡਾ ਦੇਵੀ, 29 ਅਕਤੂਬਰ (ਸਤਪਾਲ ਸਿੰਘ ਢੱਡੇ)—ਵਿਧਾਨ ਸਭਾ ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਦੇ ਐੱਸ. ਸੀ.

ਰਾਜ ਕੁਮਾਰ ਲੁੱਧੜ 30-10-2026
ਚਵਿੰਡਾ ਦੇਵੀ, 29 ਅਕਤੂਬਰ (ਸਤਪਾਲ ਸਿੰਘ ਢੱਡੇ)—ਵਿਧਾਨ ਸਭਾ ਹਲਕਾ ਮਜੀਠਾ ਵਿਚ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਨਾਲ ਸਬੰਧਿਤ ਵਲੰਟੀਅਰਾਂ ਅਤੇ ਵਰਕਰਾਂ ਨੂੰ ਆਪਣੇ ਹੱਕਾਂ, ਮਾਣ-ਸਨਮਾਨ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਅਹਿਮੀਅਤ ਨੂੰ ਕਿਸੇ ਵੀ ਕੀਮਤ ’ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ, ਹਲਕਾ ਮਜੀਠਾ ਦੇ ਪ੍ਰਧਾਨ ਅਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਸਰਪੰਚ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਐੱਸ.ਸੀ. ਵਿੰਗ ਦੇ ਵਰਕਰਾਂ ਨੂੰ ਆਪਣੇ ਹੱਕਾਂ ਅਤੇ ਭਾਈਚਾਰੇ ਨਾਲ ਸਬੰਧਿਤ ਮਸਲਿਆਂ ਲਈ ਜਾਗਰੂਕ ਹੋਣ ਦੇ ਨਾਲ-ਨਾਲ ਆਪਸੀ ਏਕਤਾ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਅੱਜ ਵੱਖ - ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਨਵੀਂ ਬਣ ਰਹੀ ਸੜਕ ’ਤੇ ਚੜਨ ਲਈ ਰੈਂਪ ਤਿਆਰ ਨਾ ਕੀਤੇ ਤਾਂ ਧਰਨੇ ਲਈ ਮਜਬੂਰ ਹੋਣਗੇ-ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।