02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੇ ਲੋਕ, ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰਨਗੇ-ਜਥੇਦਾਰ ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-’ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ । ਰੋਜਾਨਾ ਮਾਂਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ, ਪਰ ਸਰਕਾਰ ਨੂੰ ਇਸ ਸਬੰਧੀ ਕੋਈ ਲੈਣਾ-ਦੇਣਾ ਨਹੀਂ, ਸਗੋਂ ਨਿੱਤ ਦਿਹਾੜੇ ਹੋ ਰਹੀ ਕਤਲੋਗਾਰਤ ’ਤੇ ਵੀ ਚੁੱਪੀ ਸਾਧੀ ਬੈਠੀ ਹੈ ਅਤੇ ਪੁਲਿਸ ਪ੍ਰਸ਼ਾਸਨ ਵੀ ਫੇਲ੍ਹ ਹੋ ਚੁੱਕਾ ਹੈ ।

ਅਜੀਤ ਡੈਸਕ 02-11-2026
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-’ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ । ਰੋਜਾਨਾ ਮਾਂਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ, ਪਰ ਸਰਕਾਰ ਨੂੰ ਇਸ ਸਬੰਧੀ ਕੋਈ ਲੈਣਾ-ਦੇਣਾ ਨਹੀਂ, ਸਗੋਂ ਨਿੱਤ ਦਿਹਾੜੇ ਹੋ ਰਹੀ ਕਤਲੋਗਾਰਤ ’ਤੇ ਵੀ ਚੁੱਪੀ ਸਾਧੀ ਬੈਠੀ ਹੈ ਅਤੇ ਪੁਲਿਸ ਪ੍ਰਸ਼ਾਸਨ ਵੀ ਫੇਲ੍ਹ ਹੋ ਚੁੱਕਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਨਾਲ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਹੋ ਜਾਣਗੇ । ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ: ਦਿਲਬਾਗ ਸਿੰਘ ਮਾਨ, ਜ: ਪੂਰਨ ਸਿੰਘ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਬਲਵਿੰਦਰ ਸਿੰਘ ਜਸਪਾਲ, ਜਸਵਿੰਦਰ ਸਿੰਘ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਤਰਸੇਮ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ-ਹਰਦੀਪ ਸਿੰਘ ਗਿੱਲ ਅਗਲੀ ਖ਼ਬਰ ਮਾਨ ਸਰਕਾਰ ਨੇ ਕੰਮਾਂ ਰਾਹੀਂ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ-‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।