02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬੇਰਿੰਗ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਪੰਜਾਬ ਦਿਵਸ

ਜੰਡਿਆਲਾ ਗੁਰੂ, 1 ਨਵੰਬਰ (ਅੰਮ੍ਰਿਤ ਪਾਲ ਸਿੰਘ)-ਬੇਰਿੰਗ ਸਕੂਲ, ਜੰਡਿਆਲਾ ਗੁਰੂ ਵਿਖੇ ਪੰਜਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ, ਮਾਂ-ਬੋਲੀ ਅਤੇ ਸੱਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ।

ਅਜੀਤ ਡੈਸਕ 02-11-2026
ਜੰਡਿਆਲਾ ਗੁਰੂ, 1 ਨਵੰਬਰ (ਅੰਮ੍ਰਿਤ ਪਾਲ ਸਿੰਘ)-ਬੇਰਿੰਗ ਸਕੂਲ, ਜੰਡਿਆਲਾ ਗੁਰੂ ਵਿਖੇ ਪੰਜਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ, ਮਾਂ-ਬੋਲੀ ਅਤੇ ਸੱਭਿਆਚਾਰ ਦੀਆਂ ਖ਼ੂਬਸੂਰਤ ਝਲਕੀਆਂ ਪੇਸ਼ ਕੀਤੀਆਂ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਬਾਈਬਲ ਦੇ ਪਾਠ ਨਾਲ ਹੋਈ। ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਪੁਰਾਤਨ ਪੰਜਾਬ, ਨਵਾਂ ਪੰਜਾਬ’ ਵਿਸ਼ੇ ’ਤੇ ਨਾਟਕ ਪੇਸ਼ ਕਰਕੇ ਪੰਜਾਬ ਦੇ ਪੁਰਾਣੇ ਰਹਿਣ-ਸਹਿਣ ਅਤੇ ਅਜੋਕੇ ਜੀਵਨ ਵਿਚ ਆਏ ਬਦਲਾਵਾਂ ਨੂੰ ਦਰਸਾਇਆ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਮੇਰਾ ਪੰਜਾਬ’ ਕਵਿਤਾ ਰਾਹੀਂ ਮਿਹਨਤ ਅਤੇ ਸਫਲਤਾ ਦਾ ਸੰਦੇਸ਼ ਦਿੱਤਾ। ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਭੰਗੜੇ, ਕਵਿਤਾ ਉਚਾਰਨ, ਪੰਜਾਬੀ ਪਹਿਰਾਵੇ ਦੀ ਪ੍ਰਦਰਸ਼ਨੀ ਅਤੇ ਬੁਝਾਰਤਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ। ਅੰਤ ਵਿਚ ਪੰਜਾਬੀ ਅਧਿਆਪਿਕਾ ਮਿਸ ਰਮਨਦੀਪ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿਚ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਨਾਲ ਜੁੜੇ ਰਹਿਣਾ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੇ ਬਰਾਬਰ ਹੈ। ਅੰਤ ਵਿਚ ਹੈੱਡ ਬੁਆਏ ਨੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੇਸ਼ ਵਿਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਕਰਨ ਵਾਲੀ ਸਾਬਤ ਹੋਈ ਪੰਜਾਬ ਵਿਚਲੀ ਭਗਵੰਤ ਮਾਨ ਦੀ ਸਰਕਾਰ-ਮਜੀਠੀਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੈਦੋਲੇਹਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।