ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਵਲੋਂ ਹਲਕਾ ਰਾਜਾਸਾਂਸੀ ਤੋਂ ਅਲਿਆਸ ਮਸੀਹ ਹਲਕਾ ਪ੍ਰਧਾਨ ਨਿਯੁਕਤ
ਚੋਗਾਵਾਂ/ਅਜਨਾਲਾ, 2 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਵਿਖੇ ਮਸੀਹ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਮਸੀਹ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੀਟਿੰਗ ਵਿਚ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਇੰਟਰਨੈਸ਼ਨਲ ਕੋਆਰਡੀਨੇਟਰ ਵਲੈਤ ਮਸੀਹ ਬੰਟੀ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਪਹੁੰਚੇ।
ਮਸੀਹ ਭਾਈਚਾਰੇ ਦੀ ਮੀਟਿੰਗ ਦੌਰਾਨ ਨਵ-ਨਿਯੁਕਤ ਹਲਕਾ ਪ੍ਰਧਾਨ ਅਲਿਆਸ ਮਸੀਹ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਵਲੈਤ ਮਸੀਹ ਬੰਟੀ ਨਾਲ ਆਹੁਦੇਦਾਰ । ਅਜੀਤ ਤਸਵੀਰ
03-11-2026