03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਪੰਜਾਬ ਆਉਣ ਜਾਂ ਨਾ ਆਉਣ, ਕਾਂਗਰਸ ਨੂੰ ਪੰਜਾਬ ’ਚ ਕੁਝ ਨਹੀਂ ਮਿਲਣਾ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਜਿੰਨੀ ਮਰਜ਼ੀ ਵਾਰ ਪੰਜਾਬ ਆ ਜਾਣ, ਕਾਂਗਰਸ ਨੂੰ ਇੱਥੋਂ ਕੁੱਝ ਨਹੀਂ ਮਿਲਣ ਵਾਲਾ। ਵਿਧਾਇਕ ਸ.

ਅਜੀਤ ਡੈਸਕ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਜਿੰਨੀ ਮਰਜ਼ੀ ਵਾਰ ਪੰਜਾਬ ਆ ਜਾਣ, ਕਾਂਗਰਸ ਨੂੰ ਇੱਥੋਂ ਕੁੱਝ ਨਹੀਂ ਮਿਲਣ ਵਾਲਾ। ਵਿਧਾਇਕ ਸ. ਧਾਲੀਵਾਲ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 8 ’ਚ ਸਾਬਕਾ ਕੌਂਸਲਰ ਨੰਬਰਦਾਰ ਇੰਦਰਪਾਲ ਸਿੰਘ (ਆਈ ਪੀ ਸ਼ਾਹ) ਦੇ ਗ੍ਰਹਿ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਵਾਸੀਆਂ ਨੂੰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ. ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਪਹਿਲਾਂ ਵੀ ਪੰਜਾਬ ਆਏ ਸਨ, ਪਰ ਉਨ੍ਹਾਂ ਦੀਆਂ ਫੇਰੀਆਂ ਨਾਲ ਕਾਂਗਰਸ ਦੀ ਸਿਆਸੀ ਕਿਸਮਤ ਨਹੀਂ ਬਦਲੀ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਪਾਰਟੀ ਨੇ ਆਪਣੇ ਰਾਜ ਦੌਰਾਨ ਪੰਜਾਬ ਲਈ ਕੀ ਕੀਤਾ, ਇਹ ਸਵਾਲ ਲੋਕ ਅੱਜ ਵੀ ਪੁੱਛਦੇ ਹਨ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭੁਪਿੰਦਰਜੀਤ ਕੌਰ ਸ਼ਾਹ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਰਵਲੀਨ ਕੌਰ ਸ਼ਾਹ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਤੇ ਰਾਜਬੀ ਰ ਕੌਰ ਚਾਹਲ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਹਸ਼ਮੀਤ ਸਿੰਘ ਸ਼ਾਹ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸ਼ਿਵਦੀਪ ਸਿੰਘ ਚਾਹਲ, ਅਮਰ ਸੰਧੂ ਵੰਝਾਂਵਾਲਾ, ਸਾਹਿਬ ਸਿੰਘ ਨਿੱਝਰ, ਚੇਅਰਮੈਨ ਮੋਹਨ ਸਿੰਘ ਸਰਾਫ, ਨਿਰਮਲਜੀਤ ਸਿੰਘ ਸੰਧੂ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਗੁਰਿੰਦਰ ਸਿੰਘ ਗੁੱਜਰਪੁਰਾ, ਮਨਬੀਰ ਸਿੰਘ ਭੁੱਲਰ, ਗੁਰਜੀਤ ਸਿੰਘ ਨਗੀਨਾ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 37ਵਾਂ ਸਾਲਾਨਾ ਸਨਮਾਨ ਸਮਾਰੋਹ ਤੇ ਕਵੀ ਦਰਬਾਰ ਅਗਲੀ ਖ਼ਬਰ ਸਰਕਾਰੀ ਖ਼ਰੀਦ ਬੰਦ ਹੋਣ ਦੇ ਵਿਰੋਧ ’ਚ ਡੀ. ਸੀ. ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।