04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਦਿੱਤਾ ਨੈਤਿਕ ਸਿੱਖਿਆ ਦਾ ਇਮਤਿਹਾਨ

ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵਲੋਂ ਲਏ ਜਾਂਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਗਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ ਪ੍ਰੋ. ਸਿਮਰਜੀਤ ਸਿੰਘ ਦੀ ਅਗਵਾਈ ਹੇਠ ਭਾਗ ਲਿਆ।

ਅਜੀਤ ਡੈਸਕ 04-11-2026
ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵਲੋਂ ਲਏ ਜਾਂਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਗਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ ਪ੍ਰੋ. ਸਿਮਰਜੀਤ ਸਿੰਘ ਦੀ ਅਗਵਾਈ ਹੇਠ ਭਾਗ ਲਿਆ। ਸਟੱਡੀ ਸਰਕਲ ਦੇ ਪ੍ਰੀਖਿਆ ਕੋਆਰਡੀਨੇਟਰ ਭਾਈ ਅਮਨਦੀਪ ਸਿੰਘ ਨੇ ਕਾਲਜ ਦੇ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਕਰਵਾਈ। ਜਿਸ ਵਿਚ ਕਾਲਜ ਦੇ 40 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ। ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਅੰਦਰ ਕਿਤਾਬਾਂ ਪੜਨ ਦੀ ਰੁਚੀ ਪੈਦਾ ਕਰਨ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਅਜਿਹੇ ਇਮਤਿਹਾਨ ਬਹੁਤ ਜ਼ਰੂਰੀ ਹਨ। ਜਿਸ ਲਈ ਅਸੀਂ ਹਰ ਸਾਲ ਕਾਲਜ ਵਿਚ ਵਿਦਿਆਰਥੀਆਂ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਏ ਜਾਂਦੇ ਇਮਤਿਹਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾਂਦੇ ਇਮਤਿਹਾਨਾਂ ਵਿਚ ਸ਼ਮੂਲੀਅਤ ਜ਼ਰੂਰ ਕਰਵਾਉਂਦੇ ਹਾਂ ਤੇ ਅਗਾਂਹ ਵੀ ਵਿਦਿਆਰਥੀਆਂ ਨੂੰ ਅਜਿਹੇ ਇਮਤਿਹਾਨਾਂ ਲਈ ਪ੍ਰੇਰਿਤ ਕਰਦੇ ਰਹਾਂਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਇਮਤਿਹਾਨਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਿਆਂ ਭਾਸ਼ਾ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਅਤੇ ਤਿਆਰ ਕੀਤਾ।
ਪਿਛਲੀ ਖ਼ਬਰ ਸਾਬਕਾ ਸਰਪੰਚ ਮਲਕੀਤ ਸਿੰਘ ਸਰਜਾ ਵਿਰੁੱਧ ਵਿਜੀਲੈਂਸ ਜਾਂਚ ’ਤੇ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ,ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨ ਦੀਦਾਰੇ ਉਪਰੰਤ ਹੈੱਡਕੁਆਟਰ ਬਾਬਾ ਬਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।