06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਮੰਡਲ ਅਜਨਾਲਾ ਦੀ ਮੀਟਿੰਗ

ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਮੰਡਲ ਅਜਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਵਰਕਾਮ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਿਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 06-11-2026
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਮੰਡਲ ਅਜਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਵਰਕਾਮ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਿਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਪਾਵਰਕਾਮ ਦੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਸੰਘਰਸ਼ ਕਰ ਰਹੇ ਹਨ, ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਦਲਜੀਤ ਸਿੰਘ, ਤਰਸੇਮ ਸਿੰਘ, ਓਮ ਪ੍ਰਕਾਸ਼, ਬਲਦੇਵ ਸਿੰਘ, ਜਸਬੀਰ ਸਿੰਘ, ਗੁਰਬਚਨ ਸਿੰਘ, ਨਿਸ਼ਾਨ ਸਿੰਘ, ਪ੍ਰੇਮ ਮਸੀਹ, ਸਵਿੰਦਰ ਸਿੰਘ, ਸੁਖਰਾਜ ਸਿੰਘ, ਸੁੱਚਾ ਸਿੰਘ, ਬਲਬੀਰ ਸਿੰਘ, ਵਿਰਸਾ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਸੁਰਿੰਦਰ ਕੌਰ, ਸੰਤੋਖ ਸਿੰਘ, ਹੀਰਾ ਮਸੀਹ, ਸ਼ਿੰਦਰ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਲਾਭ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ’ਚ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਵਿਖੇ ਐੱਨ.ਐੱਸ.ਕਿਊ.ਐੱਫ. ਲੈਬ ਦਾ ਐਡ. ਅਮਨਦੀਪ ਕੌਰ ਧਾਲੀਵਾਲ ਵਲੋਂ ਉਦਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।