06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ

ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-‘ਮਾਵਾਂ ਦੀਆਂ ਸਤਿਕਾਰ ਯੋਜਨਾ’ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪਿੰਡ ਛੰਨ ਕੋਹਾਲੀ ਵਿਖੇ ਵਾਈਸ ਚੇਅਰਮੈਨ ਤਰਸੇਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 06-11-2026
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-‘ਮਾਵਾਂ ਦੀਆਂ ਸਤਿਕਾਰ ਯੋਜਨਾ’ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪਿੰਡ ਛੰਨ ਕੋਹਾਲੀ ਵਿਖੇ ਵਾਈਸ ਚੇਅਰਮੈਨ ਤਰਸੇਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਛੰਨ ਕੋਹਾਲੀ, ਕੋਟਲੀ ਦੋਸੰਧੀ, ਖੁਸੁਪੁਰਾ, ਭਿੰਡੀ ਔਲਖ/ਖੁਰਦ, ਭੱਗੁਪੁਰ ਬੇਟ ਅਤੇ ਭਿੰਡੀ ਨੈਣ ਆਦਿ ਪਿੰਡਾਂ ਤੋਂ ਪਹੁੰਚੀਆਂ ਮਹਿਲਾ ਸਖੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸਮਾਜ ਭਲਾਈ ਦੇ ਕਾਰਜਾਂ ਵਿਚ ਬਿਹਤਰ ਸੇਵਾਵਾਂ ਨਿਭਾਉਣ ਬਦਲੇ ਸੋਨੀਆ ਮਾਨ ਵਲੋਂ ਮਹਿਲਾ ਸਖੀਆਂ ਨੂੰ ਵਿਸ਼ੇਸ਼ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਮਨਜੀਤ ਸਿੰਘ, ਲੱਖਾ ਸਿੰਘ, ਦਿਲਪ੍ਰੀਤ ਸਿੰਘ, ਕਰਨੈਲ ਸਿੰਘ, ਸਰਪੰਚ ਬਲਬੀਰ ਸਿੰਘ ਵੇਹਰਾ, ਸਰਪੰਚ ਗੱਜਣ ਸਿੰਘ, ਸਰਪੰਚ ਮੱਸੂ, ਗੁਰਮੇਜ ਸਿੰਘ ਮੈਂਬਰ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਵਾਈਸ ਚੇਅਰਮੈਨ ਰਾਮ ਸਿੰਘ ਚੋਗਾਵਾਂ, ਸੋਸ਼ਲ ਮੀਡੀਆ ਹਲਕਾ ਕ੍ਰੋਆਡੀਨੇਟਰ ਅਮਿਤੋਜ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ/ ਸਰਪੰਚ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਈਨਮੈਨ ਰਜਵੰਤ ਸਿੰਘ ਮਾਹਲ ਦੀ ਸੇਵਾ-ਮੁਕਤੀ ’ਤੇ ਸਨਮਾਨ ਸਮਾਰੋਹ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।