06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਮਾਲੋਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਤਹਿਤ 213 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ

ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਪੰਜਾਬ ਸਰਕਾਰ ਵਲੋਂ ਸਵਾਮਿਤਵਾ ਯੋਜਨਾ ਤਹਿਤ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

ਅਜੀਤ ਡੈਸਕ 06-11-2026
ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਪੰਜਾਬ ਸਰਕਾਰ ਵਲੋਂ ਸਵਾਮਿਤਵਾ ਯੋਜਨਾ ਤਹਿਤ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਮਾਲਕੀ ਹੱਕਾਂ ਨਾਲ ਸੰਬੰਧਿਤ ਦਸਤਾਵੇਜ਼ ਵੰਡੇ ਗਏ। ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਸ: ਈ.ਟੀ.ਓ. ਨੇ ਦੱਸਿਆ ਕਿ ਪਿੰਡ ਮਾਲੋਵਾਲ ਵਿਖੇ ਲਾਲ ਲਕੀਰ ਅੰਦਰ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਇਨ੍ਹਾਂ ਨਾਲ ਸੰਬੰਧਿਤ 213 ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੇ ਦਸਤਾਵੇਜ਼ਾਂ ਵਿਚ ਨਾਮ ਜਾਂ ਕਿਸੇ ਹੋਰ ਵੇਰਵੇ ਸੰਬੰਧੀ ਕੋਈ ਗਲਤੀ ਰਹਿ ਗਈ ਹੈ ਤਾਂ ਸੰਬੰਧਿਤ ਵਿਅਕਤੀ 30 ਦਿਨਾਂ ਦੇ ਅੰਦਰ-ਅੰਦਰ ਤਹਿਸੀਲਦਾਰ ਸਾਹਿਬ ਨਾਲ ਸੰਪਰਕ ਕਰਕੇ ਆਪਣਾ ਵੇਰਵਾ ਦਰੁਸਤ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਆਪਣੀ ਜਾਇਦਾਦ ਸੰਬੰਧੀ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋ ਗਏ ਹਨ। ਹੁਣ ਉਹ ਆਪਣੀ ਜਾਇਦਾਦ ਆਪਣੇ ਨਾਮ ’ਤੇ ਦਰਜ ਕਰਵਾਉਣ ਦੇ ਨਾਲ-ਨਾਲ ਲੋੜ ਪੈਣ ’ਤੇ ਬੈਂਕਾਂ ਤੋਂ ਕਰਜ਼ਾ ਲੈਣ ਵਰਗੀਆਂ ਸਹੂਲਤਾਂ ਦਾ ਵੀ ਲਾਭ ਲੈ ਸਕਣਗੇ। ਇਸ ਨਾਲ ਲੋਕਾਂ ਦੀ ਜਾਇਦਾਦ ਸੰਬੰਧੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਉਨ੍ਹਾਂ ਦੇ ਮਾਲਕੀ ਹੱਕ ਹੋਰ ਮਜ਼ਬੂਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ‘ ਸਾਡਾ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਬਾਬਾ ਬਕਾਲਾ ਵਿਖੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਬੱਚਿਆਂ ਵਿਚ ਖੇਡਾਂ ਪ੍ਰਤੀ ਜਾਗਰੂਤੀ ਪੈਦਾ ਕਰਨੀ ਬਹੁਤ ਜਰੂਰੀ : ਸਰਪੰਚ ਬਲਵਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।