06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ ਸਾਡਾ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਬਾਬਾ ਬਕਾਲਾ ਵਿਖੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ‘ਸਾਡਾ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਭਾਰਤੀ ਦਮਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.

ਅਜੀਤ ਡੈਸਕ 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ‘ਸਾਡਾ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਭਾਰਤੀ ਦਮਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ. ਐੱਮ. ਓ. ਡਾ. ਨੀਰਜ ਭਾਟੀਆ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ । ਇਸ ਕੈਂਪ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਡਾਕਟਰਾਂ ਵਲੋਂ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਬਜ਼ੁਰਗਾਂ ਦਾ ਮੈਡੀਕਲ ਚੈੱਕਅੱਪ ਕੀਤਾ ਗਿਆ । ਉਨ੍ਹਾਂ ਦੀ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਲੋੜ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਜ਼ਰੂਰੀ ਸਲਾਹ ਦਿੱਤੀ ਗਈ । ਇਸ ਮੌਕੇ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਯੋਗਾ ਅਤੇ ਕਸਰਤ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੀ.ਐਚ.ਓਜ਼ ਵੱਲੋਂ ਬਜ਼ੁਰਗਾਂ ਨੂੰ ਯੋਗਾ ਅਤੇ ਵੱਖ-ਵੱਖ ਕਸਰਤਾਂ ਕਰਵਾਈਆਂ ਗਈਆਂ । ਇਸ ਦੇ ਨਾਲ ਹੀ ਫਿਜ਼ੀਓਥੈਰੇਪੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ, ਤਾਂ ਜੋ ਬਜ਼ੁਰਗ ਆਪਣੀ ਸਰੀਰਕ ਸਿਹਤ ਨੂੰ ਬਿਹਤਰ ਬਣਾ ਸਕਣ । ਇਸ ਮੌਕੇ ਬਲਾਕ ਐਜੂਕੇਟਰ ਮਨਦੀਪ ਕੌਰ, ਸੀ.ਐੱਚ.ਓ. ਕੁਲਵਿੰਦਰ ਕੌਰ, ਡਾ. ਪਲਕ, ਪੂਜਾ, ਮੀਨੂ, ਜਗਦੀਪ, ਜਸ਼ਨ, ਹਰਜਿੰਦਰ, ਸਰਬਜੀਤ ਕੌਰ, ਚਮਨ ਅਤੇ ਵਰਿੰਦਰ ਕੌਰ ਸਮੇਤ ਹੋਰ ਸਿਹਤ ਕਰਮਚਾਰੀਆਂ ਨੇ ਯੋਗਾ ਕਰਵਾਉਣ ਅਤੇ ਕੈਂਪ ਦੇ ਪ੍ਰਬੰਧਾਂ ਵਿਚ ਆਪਣਾ ਯੋਗਦਾਨ ਪਾਇਆ। ਕੈਂਪ ਦੌਰਾਨ ਗੁਰਅਮ੍ਰਿਤਪਾਲ ਵਲੋਂ ਸੰਬੰਧਿਤ ਡਾਕਟਰਾਂ ਦੁਆਰਾ ਲਿਖੀਆਂ ਗਈਆਂ ਦਵਾਈਆਂ ਬਜ਼ੁਰਗ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਸਿਹਤ ਵਿਭਾਗ ਦਾ ਸਮੂਹ ਸੰਬੰਧਿਤ ਸਟਾਫ਼ ਹਾਜ਼ਰ ਸੀ ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਮਾਲੋਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਤਹਿਤ 213 ਪਰਿਵਾਰਾਂ ਨੂੰ ਮਾਲਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।