07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜੀ. ਆਰ. ਪੀ. ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ

ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਜੀ. ਆਰ.

ਅਜੀਤ ਡੈਸਕ 07-11-2026
ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਜੀ. ਆਰ. ਪੀ. ਅੰਮ੍ਰਿਤਸਰ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਟੀਮ ਨੇ ਸਟੇਸ਼ਨ ਕੰਪਲੈਕਸ ਅਤੇ ਰੇਲਗੱਡੀਆਂ ’ਚ ਯਾਤਰੀਆਂ ਨੂੰ ਸੁਰੱਖਿਆ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ। ਜੀ. ਆਰ. ਪੀ. ਇੰਚਾਰਜ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਟੀਮ ਨੇ ਪਲੇਟਫਾਰਮਾਂ, ਵਾਹਨ ਪਾਰਕਿੰਗ ਥਾਵਾਂ, ਉਡੀਕ ਘਰ, ਬੁਕਿੰਗ ਹਾਲ ਆਦਿ ਦੀ ਜਾਂਚ ਕੀਤੀ। ਇਸ ਮੌਕੇ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਨੂੰ ਲੈ ਕੇ ਪੁਲਿਸ ਵਲੋਂ ਪੂਰੀ ਸਾਵਧਾਨੀ ਵਰਤਦੇ ਹੋਏ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਬਾਹਰ ਅਤੇ ਅੰਦਰ ਸ਼ਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਸਾਮਾਨ ਅਤੇ ਟਿਕਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਅਗਾਹ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਲਾਵਾਰਿਸ ਸਾਮਾਨ ਦੇ ਬੈਗ ਜਾਂ ਹੋਰ ਸ਼ੱਕੀ ਵਸਤੂ ਨੂੰ ਨਾ ਛੂਹਣ ਅਤੇ ਇਸ ਸੰਬੰਧੀ ਤੁਰੰਤ ਜੀ. ਆਰ. ਪੀ.-ਆਰ. ਪੀ. ਐਫ. ਨੂੰ ਸੂਚਿਤ ਕਰਨ।
ਪਿਛਲੀ ਖ਼ਬਰ ਪਿੰਗਲਵਾੜਾ ਵਲੋਂ ਕਿਲ੍ਹਾ ਜੀਵਨ ਸਿੰਘ ਵਿਖੇ ਕਮਿਊਨਿਟੀ ਆਧਾਰਿਤ ਰਿਹੈਬਿਲੀਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਟਾਕਿਆਂ ਤੋਂ ਪਰਹੇਜ਼ ਕਰਕੇ ਸਾਫ਼-ਸੁਥਰੇ ਵਾਤਾਵਰਨ ਦੀ ਸਿਰਜਣਾ ਕਰੀਏ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।