08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਦੀਵਾਲੀ ਉਤਸਵ ਮਨਾਇਆ

ਚੌਕ ਮਹਿਤਾ, 7 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿੱਚ ਅੱਜ ‘ਦੀਵਾਲੀ ਉਤਸਵ 2026’ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਚ ਵਿਦਿਆਰਥੀਆਂ ਵਲੋਂ ਅਲੱਗ ਅਲੱਗ ਤਰ੍ਹਾਂ ਦੇ ਪਕਵਾਨ, ਆਈਸਕ੍ਰੀਮ ਸ਼ਾਪ, ਪੀਜ਼ਾ ਬਰਗਰ ਆਦਿ ਦੇ ਸਟਾਲ ਲਗਾ ਕੇ ਦੀਵਾਲੀ ਮਨਾਈ।

ਅਜੀਤ ਡੈਸਕ 08-11-2026
ਚੌਕ ਮਹਿਤਾ, 7 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿੱਚ ਅੱਜ ‘ਦੀਵਾਲੀ ਉਤਸਵ 2026’ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਚ ਵਿਦਿਆਰਥੀਆਂ ਵਲੋਂ ਅਲੱਗ ਅਲੱਗ ਤਰ੍ਹਾਂ ਦੇ ਪਕਵਾਨ, ਆਈਸਕ੍ਰੀਮ ਸ਼ਾਪ, ਪੀਜ਼ਾ ਬਰਗਰ ਆਦਿ ਦੇ ਸਟਾਲ ਲਗਾ ਕੇ ਦੀਵਾਲੀ ਮਨਾਈ। ਵਿਦਿਆਰਥੀਆਂ ਵਲੋਂ ਗੀਤ ਸੰਗੀਤ ਭੰਗੜਾ ਗਿੱਧਾ ਸਕਿੱਟਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਸਾਰੇ ਹੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਦੀਵਾਲੀ ਦੀ ਵਧਾਈ ਦਿੱਤੀ । ਸਕੂਲ ਦੇ ਪ੍ਰਿੰਸੀਪਲ ਸਰਦਾਰ ਤੇਜਬੀਰ ਸਿੰਘ ਸੋਹਲ ਅਤੇ ਜਸਪ੍ਰੀਤ ਕੌਰ ਸੋਹਲ ਨੇ ਵੀ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਆਏ ਹੋਏ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਸੈਂਸਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਕਰਮਜੀਤ ਸਿੰਘ ਨਗਰ ਪੰਚਾਇਤ ਬਾਬਾ ਬਕਾਲਾ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।