08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਸੈਂਸਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਜਗਦੇਵ ਕਲਾਂ, 7 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਜਮਾਤਾਂ ਨੂੰ ਬਹੁਤ ਹੀ ਸੁਚੱਜੇ ਅਤੇ ਸੁੰਦਰ ਢੰਗ ਨਾਲ ਸਜਾਇਆ ਗਿਆ।

ਅਜੀਤ ਡੈਸਕ 08-11-2026
ਜਗਦੇਵ ਕਲਾਂ, 7 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਜਮਾਤਾਂ ਨੂੰ ਬਹੁਤ ਹੀ ਸੁਚੱਜੇ ਅਤੇ ਸੁੰਦਰ ਢੰਗ ਨਾਲ ਸਜਾਇਆ ਗਿਆ। ਸਕੂਲ ਵਿਚ ਬੱਚਿਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਰੰਗੋਲੀ, ਦੀਵੇ, ਮੋਮਬੱਤੀਆਂ ਅਤੇ ਗ੍ਰੀਟਿੰਗ ਕਾਰਡ ਬਣਾਉਣ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਸਕੂਲ ਦੇ ਪ੍ਰਿੰ: ਨੇਹਾ ਕਨੋਤਰਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ । ਅੰਤ ਵਿਚ ਉਨ੍ਹਾਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤਿਉਹਾਰ ਨੂੰ ਸਫਲ ਬਣਾਉਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਦੀਵਾਲੀ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।