08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨਗਰ ਕੌਂਸਲ ਜੰਡਿਆਲਾ ਗੁਰੂ ਵਲੋਂ ਦੀਵਾਲੀ ਮੌਕੇ ਸਫ਼ਾਈ ਸੇਵਕਾਂ ਨੂੰ ਤੋਹਫ਼ੇ ਵੰਡ ਕੇ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ)- ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਮਕਸਦ ਨਾਲ ਨਗਰ ਕੌਂਸਲ ਜੰਡਿਆਲਾ ਗੁਰੂ ਵਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਖਾਸ ਮੌਕੇ ’ਤੇ ਨਗਰ ਕੌਂਸਲ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਮੂਹ ਸਫ਼ਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫ਼ੇ ਵੰਡ ਕੇ ਉਨ੍ਹਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।

ਅਜੀਤ ਡੈਸਕ 08-11-2026
ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ)- ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਮਕਸਦ ਨਾਲ ਨਗਰ ਕੌਂਸਲ ਜੰਡਿਆਲਾ ਗੁਰੂ ਵਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਖਾਸ ਮੌਕੇ ’ਤੇ ਨਗਰ ਕੌਂਸਲ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਮੂਹ ਸਫ਼ਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫ਼ੇ ਵੰਡ ਕੇ ਉਨ੍ਹਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਆਖਿਆ ਕਿ ਸਫ਼ਾਈ ਸੇਵਕ ਹੀ ਸ਼ਹਿਰ ਦੀ ਸੁੰਦਰਤਾ ਅਤੇ ਸਾਫ਼-ਸਫ਼ਾਈ ਦੇ ਅਸਲ ਪਹਿਰੇਦਾਰ ਹਨ । ਉਨ੍ਹਾਂ ਕਿਹਾ ਕਿ ਕੈਬਨਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਖਾਸ ਤੌਰ ’ਤੇ ਸਾਰੇ ਸਫਾਈ ਸੇਵਕਾਂ ਨੂੰ ਮਾਨ ਸਮਾਨ ਦੇਣ ਦੇ ਨਾਲ ਨਾਲ ਸ਼ੁਭਕਾਮਨਾਵਾਂ ਭੇਜੀਆਂ ਹਨ। ਇਸ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਤੋਂ ਇਲਾਵਾ ਵਾਈਸ ਪ੍ਰਧਾਨ ਅਮਨ ਵਿਰਕ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਅਵਤਾਰ ਸਿੰਘ ਕਾਲਾ, ਰੋਬਿਨ ਮਸਾਨ, ਨਗਰ ਕੌਂਸਲ ਦੇ ਜਨਰਲ ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਨਗਰ ਕੌਂਸਲ ਦਾ ਸਾਰਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਨੇ ਮਨਾਈ ਸਿਲਵਰ ਜੁਬਲੀ ਅਗਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।