08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ

ਚਵਿੰਡਾ ਦੇਵੀ, 7 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦਾ ਸ਼ੁਭ ਤਿਉਹਾਰ ਮਨਾਇਆ ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੀਵਾਲੀ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਅਤੇ ਇਤਿਹਾਸਿਕ ਮਾਤਾ ਮੰਦਰ ਚਵਿੰਡਾ ਦੇਵੀ ਵਿਚ ਦੀਵੇ ਜਗਾ ਕੇ ਕੀਤੀ। ਇਸ ਵਿਚ ਸਕੂਲ ਦੀਆਂ ਨਿੱਕੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਅਤੇ ਮਾਤਾ ਮੰਦਰ ਚਵਿੰਡਾ ਦੇਵੀ ਜਾ ਕੇ ਮੱਥਾ ਟੇਕਿਆ ਅਤੇ ਉਥੇ ਦੀਵਾਲੀ ਦੇ ਤਿਉਹਾਰ ਦੀ ਸ਼ੁਰੂਆਤ ਕਰਦਿਆਂ ਹੋਇਆਂ ਦੀਪਮਾਲਾ ਕੀਤੀ।

ਅਜੀਤ ਡੈਸਕ 08-11-2026
ਚਵਿੰਡਾ ਦੇਵੀ, 7 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦਾ ਸ਼ੁਭ ਤਿਉਹਾਰ ਮਨਾਇਆ ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੀਵਾਲੀ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਅਤੇ ਇਤਿਹਾਸਿਕ ਮਾਤਾ ਮੰਦਰ ਚਵਿੰਡਾ ਦੇਵੀ ਵਿਚ ਦੀਵੇ ਜਗਾ ਕੇ ਕੀਤੀ। ਇਸ ਵਿਚ ਸਕੂਲ ਦੀਆਂ ਨਿੱਕੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਅਤੇ ਮਾਤਾ ਮੰਦਰ ਚਵਿੰਡਾ ਦੇਵੀ ਜਾ ਕੇ ਮੱਥਾ ਟੇਕਿਆ ਅਤੇ ਉਥੇ ਦੀਵਾਲੀ ਦੇ ਤਿਉਹਾਰ ਦੀ ਸ਼ੁਰੂਆਤ ਕਰਦਿਆਂ ਹੋਇਆਂ ਦੀਪਮਾਲਾ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਨਾਲ- ਨਾਲ ਸਕੂਲ ਦੇ ਅਧਿਆਪਕਾਂ ਸਾਹਿਬਾਨਾਂ ਨੇ ਵੀ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਅਤੇ ਮਾਤਾ ਦੇ ਮੰਦਰ ਵਿਚ ਮੱਥਾ ਟੇਕਿਆ। ਵਿਦਿਆਰਥੀਆਂ ਦੁਆਰਾ ਹਰ ਕੰਮ ਦੀ ਸੁਰੂਆਤ ਪ੍ਰਮਾਤਮਾ ਦੇ ਨਾਮ ਲੈ ਕੇ ਕੀਤੀ ਜਾਂਦੀ, ਇਸੇ ਤਰ੍ਹਾਂ ਹੀ ਦੀਵਾਲੀ ਦੇ ਸ਼ੁਭ ਤਿਉਹਾਰ ਦੀ ਸੁਰੂਆਤ ਗੁਰਦੁਆਰਾ ਅਤੇ ਮਾਤਾ ਚਵਿੰਡਾ ਦੇਵੀ ਦੇ ਮੰਦਰ ਵਿਚ ਮੱਥਾ ਟੇਕ ਕੇ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ , ਐੱਮ. ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਗੱਲਬਾਤ ਕਰਦਿਆ ਕਿਹਾ ਕਿ, ਦੀਵਾਲੀ ਭਾਰਤੀ ਸੰਸਕ੍ਰਿਤੀ ਦਾ ਇਕ ਮਹੱਤਵਪੂਰਨ ਅਤੇ ਖੁਸ਼ੀਆਂ ਭਰਿਆ ਤਿਉਹਾਰ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਆਸਾ ਸਿੰਘ ਕੋਹਾਲੀ ਵਾਲਿਆਂ ਦੀ 18ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।