10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕੁਦਰਤ ਦਾ ਕਹਿਰ : ਚਾਰ ਦਿਨਾਂ ਦੇ ਵਕਫ਼ੇ ਵਿਚ ਦੋ ਸਕੇ ਭਰਾਵਾਂ ਦੀ ਮੌਤ

ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ।

ਅਜੀਤ ਡੈਸਕ 10-11-2026
ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਇਸ ਦੁਖਦਾਈ ਮੌਕੇ ਪਰਿਵਾਰ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਅਚਾਨਕ ਤਰਸੇਮ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕੁਝ ਹੀ ਦਿਨਾਂ ਦੇ ਅੰਦਰ ਦੋ ਸਕੇ ਭਰਾਵਾਂ ਦੀ ਮੌਤ ਕਾਰਨ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਪਿਛਲੀ ਖ਼ਬਰ ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਦੇ ਕਾਂਗਰਸ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਭੋਏਵਾਲੀ ਵਿਖੇ ਕੰਪਿਊਟਰ ਰੂਮ ਤੇ ਪਖਾਨਿਆਂ ਅਤੇ ਲੱਖੂਵਾਲ ਵਿਖੇ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।