10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੰਤ ਮਕੈਨੀਕਲ ਵਰਕਸ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਾਠ ਕਰਵਾਏ

ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੰਤ ਮਕੈਨੀਕਲ ਵਰਕਸ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਸ਼ੁਭ ਅਵਸਰ ’ਤੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 10-11-2026
ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੰਤ ਮਕੈਨੀਕਲ ਵਰਕਸ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਸ਼ੁਭ ਅਵਸਰ ’ਤੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਬਾਬਾ ਯੋਗਾ ਸਿੰਘ (ਕਾਰ ਸੇਵਾ ਤਰਨਤਾਰਨ ਵਾਲੇ), ਕਥਾ ਵਾਚਕ ਅਮਰ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜੰਟ ਸਿੰਘ ਸੇਵਾ ਸੋਸਾਇਟੀ ਵਾਲਿਆਂ ਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਸੰਤ ਸਰੂਪ ਸਿੰਘ, ਅਮੋਲਕ ਸਿੰਘ, ਸਵਿੰਦਰ ਸਿੰਘ ਚੰਦੀ, ਫਿੰਦਰਜੀਤ ਸਿੰਘ, ਅਵਤਾਰ ਸਿੰਘ ਕਾਲਾ ਕੌਂਸਲਰ, ਗੁਰਸੇਵਕ ਸਿੰਘ, ਗੁਰਪਿੰਦਰ ਸਿੰਘ, ਹਰਜਾਪ ਸਿੰਘ, ਸੁਖਚੈਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ ਅਗਲੀ ਖ਼ਬਰ ਡੈਨੀ ਬੰਡਾਲਾ ਵਲੋਂ ਹਲਕਾ ਜੰਡਿਆਲਾ ਦੇ ਕਾਂਗਰਸ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।