ਮਿਸਲ਼ ਸ਼ਹੀਦਾਂ ਤਰਨਾ ਦਲ ਵਲੋਂ ਕਵੀਸ਼ਰ ਜੋਗਾ ਸਿੰਘ ਜੋਗੀ ਦੀ ਬਰਸੀ ਪਹਿਲੀ ਨੂੰ ਮਨਾਈ ਜਾਵੇਗੀ
ਬਾਬਾ ਬਕਾਲਾ ਸਾਹਿਬ, 9 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ, ਅਤੇ ਕਵੀਸ਼ਰੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬ ਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ ਮਿਤੀ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ। ਇਸ ਸਬੰਧੀ ਅੱਜ ਜੋਗੀ ਟਰੱਸਟ ਸਭਾ ਦੇ ਪ੍ਰਧਾਨ ਅਤੇ ਨਾਮਵਰ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐਮ.
ਬਾਬਾ ਬਕਾਲਾ ਸਾਹਿਬ, 9 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ, ਅਤੇ ਕਵੀਸ਼ਰੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬ ਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ ਮਿਤੀ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ। ਇਸ ਸਬੰਧੀ ਅੱਜ ਜੋਗੀ ਟਰੱਸਟ ਸਭਾ ਦੇ ਪ੍ਰਧਾਨ ਅਤੇ ਨਾਮਵਰ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐਮ.ਏ. ਨੇ ਦੱਸਿਆ ਹੈ ਕਿ ਇਸ ਦਿਨ ਸਵੇਰੇ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ । ਇਸ ਮੌਕੇ ਬਾਬਾ ਸੁੱਖਾ ਸਿੰਘ, ਕਵੀਸ਼ਰ ਸੁਲੱਖਣ ਸਿੰਘ ਰਿਆੜ, ਕਵੀਸ਼ਰ ਕੇਵਲ ਸਿੰਘ ਮਹਿਤਾ, ਕਵੀਸ਼ਰ ਦਲਜੀਤ ਸਿੰਘ ਸੇਖਵਾਂ, ਰਣਜੀਤ ਸਿੰਘ ਚੀਮਾਂ, ਜੁਗਰਾਜ ਸਿੰਘ ਅਡਨਾਵਾਲੀ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ), ਜਥੇਦਾਰ ਜਰਨੈਲ ਸਿੰਘ ਚੀਮਾਂਬਾਠ, ਬਾਬਾ ਸ਼ੇਰਾ ਸਿੰਘ, ਬਲਬੀਰ ਸਿੰਘ ਸਮੇਤ ਹੋਰ ਸਿੰਘ ਹਾਜ਼ਰ ਸਨ ।