10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹਲਕਾ ਅਜਨਾਲਾ ਅੰਦਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਜਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਵੀ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

ਅਜੀਤ ਡੈਸਕ 10-11-2026
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਜਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਵੀ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸੰਗਤਾਂ ਨੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਕਲਗੀਧਰ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਦੀ ਭਾਰੀ ਆਮਦ ਰ ਹੀ। ਉੱਧਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਅਜਨਾਲਾ ਸ਼ਹਿਰ ਦੇ ਬਾਜ਼ਾਰਾਂ ਵਿਚ ਸਾਰਾ ਦਿਨ ਖੂਬ ਰੌਣਕਾਂ ਲੱਗੀਆਂ ਰਹੀਆਂ। ਲੋਕਾਂ ਨੇ ਮਠਿਆਈਆਂ, ਕੱਪੜਿਆਂ, ਸਜਾਵਟੀ ਸਮਾਨ ਅਤੇ ਹੋਰ ਘਰੇਲੂ ਵਸਤਾਂ ਦੀ ਰੱਜ ਕੇ ਖਰੀਦਦਾਰੀ ਕੀਤੀ। ਦੇਰ ਰਾਤ ਤੱਕ ਆਤਿਸ਼ਬਾਜ਼ੀ ਦੀ ਗੂੰਜ ਸੁਣਾਈ ਦਿੰਦੀ ਰਹੀ ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਰਾਮਦਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ‘ ਮਾਵਾਂ - ਧੀਆਂ ਦੀ ਲਲਕਾਰ ’ ਮੁਹਿੰਮ ਤਹਿਤ ਲੋਪੋਕੇ ਦੀ ਅਗਵਾਈ ਹੇਠ ਖਿਆਲਾ ਕਲਾਂ ਵਿਖੇ ਵਿਸ਼ਾਲ ਰੈਲੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।